25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਨ ਸਭਾ ਦੀਆਂ ਵੋਟਾਂ ਲਈ ਸਰਗਰਮੀਆਂ ਤੇਜ਼ ਕਰਦਿਆ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਹਰਰਾਏਪੁਰ ਵਿਖੇ ਕੀਤੀ ਮੀਟਿੰਗ

ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਅਧੀਨ ਪੈਂਦੇ ਪਿੰਡ ਹਰਰਾਏਪੁਰ ਵਿਖੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਦੀਵਾਨ ਸਿੰਘ ਡਿੱਖ ਪਾਰਟੀ ਦੇ ੲੰਜੇਡਿਆਂ ਤੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪਿੰਡ ਹਰਰਾਏਪੁਰ ਵਿਖੇ ਇੱਕ ਮੀਟਿੰਗ ਦੌਰਾਨ। ਤਸਵੀਰ : ਲਛਮਣ ਦਾਸ ਗਰਗ 26-11-2026
ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਅਧੀਨ ਪੈਂਦੇ ਪਿੰਡ ਹਰਰਾਏਪੁਰ ਵਿਖੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਦੀਵਾਨ ਸਿੰਘ ਡਿੱਖ ਪਾਰਟੀ ਦੇ ੲੰਜੇਡਿਆਂ ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਜੁੱਟ ਹੋਣਾ ਚਾਹੀਦਾ ਹੈ ਤਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ, ਉਨ੍ਹਾਂ ਕਿਹਾ ਪੰਜਾਬ ਵਿਚ ਵਗਦੇ ਨਸ਼ਿਆਂ ਦੇ ਦਰਿਆਵਾਂ ਨੂੰ ਠੱਲ੍ਹ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸਰਕਾਰ ਬਣਾਉਣੀ ਚਾਹੀਦੀ ਹੈ ਤਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ, ਪਿਛਲੀ ਦਿਨ੍ਹਾਂ ਵਿਚ ਸਾਡੇ ਪਾਰਟੀ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਦਿੱਲੀ ਸੰਸਦ ਦੇ ਬਾਹਰ 20 ਨਵੰਬਰ ਨੂੰ ਰੋਸ ਮਾਰਚ ਕੀਤਾ ਗਿਆ ਸੀ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਾਉਣ ਲਈ ਭਾਰਤ ਸਰਕਾਰ ਨੂੰ ਮੈਮੋਰੰਡਮ ਦਿੱਤਾ ਗਿਆ ਸੀ। ਡਿੱਖ ਨੇ ਕਿਹਾ ਜੋ ਸਰਕਾਰਾਂ ਦਿੱਲੀ ਤੋਂ ਚੱਲਦੀਆਂ ਹਨ ਉਹ ਪੰਜਾਬ ਦਾ ਕਦੇ ਵੀ ਭਲਾ ਨਹੀਂ ਕਰ ਸਕਦੀਆਂ ਅਤੇ 2 ਦਸੰਬਰ ਤੋਂ ਹੁਕਮ ਨਾਮੇ ਤੋਂ ਭਗੌੜੇ ਲੋਕਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ ਕਿਉਂਕਿ ਜੋ ਬਿਨ੍ਹਾਂ ਸ਼ਰਤ ਤੋਂ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਇੱਕ ਪਾਸੇ ਸਾਡੇ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਉਹ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਜੋ ਦਿੱਲੀ ਤੋਂ ਸਰਕਾਰਾਂ ਚੱਲਦੀਆਂ ਹਨ ਪੰਜਾਬ ਨਾਲ ਹਮੇਸ਼ਾ ਸ਼ੁਰੂ ਤੋਂ ਹੀ ਧੱਕਾ ਹੁੰਦਾ ਆ ਰਿਹਾ ਹੈ ਇਸ ਲਈ ਸਾਡੇ ਲੋਕ ਭਗੌੜਾ ਦਲ ਨੂੰ ਮੂੰਹ ਨਹੀਂ ਲਾਉਣਗੇ ਦੀਵਾਨ ਸਿੰਘ ਡਿੱਖ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਸਾਡੀ ਸਰਕਾਰ ਆਉਣ ਤੇ ਇਹ ਪਹਿਲ ਦੇ ਆਧਾਰ ਤੇ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਧਨਵੰਤ ਸਿੰਘ ਖ਼ਾਲਸਾ, ਲਖਵਿੰਦਰ ਸਿੰਘ, ਜਗਰੂਪ ਸਿੰਘ, ਸਿਕੰਦਰ ਸਿੰਘ, ਜਸਪਾਲ ਸਿੰਘ ਆਦਿ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮਨੀਸ਼ ਨੇ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ -2026 ’ ਚੋਂ ਜਿੱਤਿਆ ਦੋਹਰਾ ਸੋਨਾ ਨੌਜਵਾਨ ਨੇ 60 ਅਤੇ 600 ਮੀ. ਦੌੜ ’...
Ad Position 24