25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਚੰਮੀਆਣਾ ਸਾਹਿਬ ਦਿਉਣ ਅਤੇ ਬੱਲੂਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬੱਲੂਆਣਾ, 25 ਨਵੰਬਰ (ਗੁਰਨੈਬ ਸਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਚੰਮੀਆਣਾ ਸਾਹਿਬ ਦਿਉਣ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਵਜ਼ੀਰ ਭਾਈ ਤਰਨਪ੍ਰੀਤ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਦਿਆਂ ਪਾਤਸ਼ਾਹ ਦੇ ਜੀਵਨ ਉੱਪਰ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਾਨਕ ਪਾਤਸ਼ਾਹ ਵਲੋਂ ਦਿੱਤੇ ਸਨੇਹੇ ਕਿਰਤ ਕਰੋ ਵੰਡ ਛਕੋ ਨਾਮ ਜਪੋ ਦੇ ਧਾਰਨੀ ਬਣਨ ਲਈ ਪ੍ਰੇਰਿਆ ਅਤੇ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤੁ ਮਹਤੁ ਦੇ ਵਾਕ ਨੂੰ ਅਮਲੀ ਜਾਮਾ ਪਹਿਨਾਉਣ ਲਈ ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਬੱਲੂਆਣਾ, 25 ਨਵੰਬਰ (ਗੁਰਨੈਬ ਸਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਚੰਮੀਆਣਾ ਸਾਹਿਬ ਦਿਉਣ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਵਜ਼ੀਰ ਭਾਈ ਤਰਨਪ੍ਰੀਤ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਦਿਆਂ ਪਾਤਸ਼ਾਹ ਦੇ ਜੀਵਨ ਉੱਪਰ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਾਨਕ ਪਾਤਸ਼ਾਹ ਵਲੋਂ ਦਿੱਤੇ ਸਨੇਹੇ ਕਿਰਤ ਕਰੋ ਵੰਡ ਛਕੋ ਨਾਮ ਜਪੋ ਦੇ ਧਾਰਨੀ ਬਣਨ ਲਈ ਪ੍ਰੇਰਿਆ ਅਤੇ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤੁ ਮਹਤੁ ਦੇ ਵਾਕ ਨੂੰ ਅਮਲੀ ਜਾਮਾ ਪਹਿਨਾਉਣ ਲਈ ਬੇਨਤੀ ਕੀਤੀ। ਉਹਨਾਂ ਕਿਹਾ ਕਿ ਨਾਨਕ ਪਾਤਸ਼ਾਹ ਨੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ ਅਤੇ ਭਾਈ ਲਾਲੋ ਵਰਗੇ ਕਿਰਤੀ ਸਿੱਖ ਨੂੰ ਗਲ ਲਗਾ ਕੇ ਉਨ੍ਹਾਂ ਦੇ ਘਰ ਰੁੱਖੀ ਮਿੱਸੀ ਛਕ ਕੇ ਮਲਕ ਭਾਗੋ ਦੇ ਮਾਲ੍ਹ ਪੂੜਿਆ ਚੋਂ ਖੂਨ ਕੱਢਕੇ ਸੱਚ ਝੂਠ ਦਾ ਨਿਤਾਰਾ ਕੀਤਾ ਸੀ। ਜਿਉਂ ਹੀ ਰਾਗੀ ਸਿੰਘ ਵਲੋਂ ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਸਬੰਧੀ ਸ਼ਬਦ, ਜੀ ਆਇਆਂ ਨੂੰ, ਪੜਿਆ ਤਾਂ ਸ਼ਬਦ ਸੁਣਦਿਆਂ ਹੀ ਦਰਬਾਰ ਸਾਹਿਬ ਵਿੱਚ ਬੈਠੀ ਸੰਗਤ ਨੇ ਖੜ੍ਹੇ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਭਾਈ ਤਰਨਪ੍ਰੀਤ ਸਿੰਘ ਖਾਲਸਾ ਨੇ ਨਗਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਕੀਰਤਨੀ ਜਥੇ ਨੂੰ ਮਲਕੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤਰ੍ਹਾਂ ਹੀ ਬੱਲੂਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਰਾਗੀ ਸਿੰਘ ਨੇ ਸ਼ਬਦ ਰਾਹੀਂ ਸੰਗਤਾਂ ਨੂੰ ਬਾਣੀ ਅਤੇ ਬਾਣੀ ਨਾਲ ਜੁੜਨ ਦਾ ਸੁਨੇਹਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ 25ਵਾਂ ਸ੍ਰੀ ਸ਼ਿਆਮ ਜਾਗਰਣ ’ਚ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Ad Position 24