ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੀਂਗੋ ਮੰਡੀ, 26 ਨਵੰਬਰ (ਲਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼ਰਧਾ ਗੁਰਮਤਿ ਸਮਾਗਮ ਕਰਵਾ ਕੇ ਮਨਾਇਆ ਗਿਆ। ਇਸ ਮੌਕੇ ਜਿੱਥੇ ਜਪੁਜੀ ਸਾਹਿਬ ਦਾ ਬੱਚਿਆਂ ਅਤੇ ਸਟਾਫ਼ ਨੇ ਰਲ ਕੇ ਪਾਠ ਕੀਤਾ ਉੱਥੇ ਬੱਚਿਆਂ ਦੇ ਸੁੰਦਰ ਲਿਖਾਈ ਤੇ ਸਕੈੱਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਸੀਂਗੋ ਮੰਡੀ, 26 ਨਵੰਬਰ (ਲਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼ਰਧਾ ਗੁਰਮਤਿ ਸਮਾਗਮ ਕਰਵਾ ਕੇ ਮਨਾਇਆ ਗਿਆ। ਇਸ ਮੌਕੇ ਜਿੱਥੇ ਜਪੁਜੀ ਸਾਹਿਬ ਦਾ ਬੱਚਿਆਂ ਅਤੇ ਸਟਾਫ਼ ਨੇ ਰਲ ਕੇ ਪਾਠ ਕੀਤਾ ਉੱਥੇ ਬੱਚਿਆਂ ਦੇ ਸੁੰਦਰ ਲਿਖਾਈ ਤੇ ਸਕੈੱਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਕੌਰ ਸਿੱਧੂ, ਸਕੱਤਰ ਪਰਮਜੀਤ ਕੌਰ ਸੇਖੋਂ ਨੇ ਬੱਚਿਆਂ ਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਅਰਸ਼ਦੀਪ ਸਿੰਘ ਸਮੇਤ ਸਮੁੱਚਾ ਸਟਾਫ਼ ਤੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿਚ ਆਪਣੀਆਂ ਬਣਦੀਆਂ ਡਿਊਟੀਆਂ ਨੂੰ ਨਿਭਾਇਆ।