ਪੀ.ਸੀ.ਆਰ. ਟੀਮ ਨੇ ਚੋਰੀ ਹੋਈ ਐਕਟਿਵਾ ਸਕੂਟਰੀ ਬਰਾਮਦ ਕਰਕੇ ਮਾਲਕ ਹਵਾਲੇ ਕੀਤੀ
ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਸ਼ਹਿਰ ਵਿਚ ਪੀਸੀਆਰ ਪੁਲਿਸ ਟੀਮ ਵਲੋਂ ਮੁਸਤੈਦੀ ਦਿਖਾਉਂਦਿਆਂ ਚੋਰੀ ਹੋਈ ਐਕਟਿਵਾ ਸਕੂਟਰੀ ਬਰਾਮਦ ਕਰਕੇ ਉਸ ਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤੀ ਗਈ। ਪੁਲਿਸ ਟੀਮ ਦੀ ਇਸ ਕਾਰਵਾਈ ਦੀ ਸ਼ਹਿਰ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਸ਼ਹਿਰ ਵਿਚ ਪੀਸੀਆਰ ਪੁਲਿਸ ਟੀਮ ਵਲੋਂ ਮੁਸਤੈਦੀ ਦਿਖਾਉਂਦਿਆਂ ਚੋਰੀ ਹੋਈ ਐਕਟਿਵਾ ਸਕੂਟਰੀ ਬਰਾਮਦ ਕਰਕੇ ਉਸ ਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤੀ ਗਈ। ਪੁਲਿਸ ਟੀਮ ਦੀ ਇਸ ਕਾਰਵਾਈ ਦੀ ਸ਼ਹਿਰ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 25 ਨਵੰਬਰ ਨੂੰ 112 ਨੰਬਰ ‘ਤੇ ਕਾਲ ਕਰਕੇ ਕਰਨ ਮਿੱਤਲ ਨਾਮੀ ਵਿਅਕਤੀ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਉਸ ਦੀ ਐਕਟਿਵਾ ਸਕੂਟਰੀ ਨੰਬਰ ਪੀ.ਬੀ.03-ਏ-0479 ਨੂੰ ਕੋਈ ਨਾਮਾਲੂਮ ਵਿਅਕਤੀ ਨਗਰ ਨਿਗਮ ਦਫ਼ਤਰ ਬਠਿੰਡਾ ਦੇ ਨੇੜਿਓਂ ਚੋਰੀ ਕਰਕੇ ਲੈ ਗਿਆ ਹੈ। ਸੂਚਨਾ ਮਿਲਣ ਉਪਰੰਤ ਪੀਸੀਆਰ ਪੁਲਿਸ ਟੀਮ ਤੁਰੰਤ ਹਰਕਤ ਵਿਚ ਆ ਗਈ ਤੇ ਸਕੂਟਰੀ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਟੀਮ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਮਦਦ ਨਾਲ ਸਕੂਟਰੀ ਦੀ ਭਾਲ ਕੀਤੀ ਗਈ। ਪੁਲਿਸ ਮੁਲਾਜ਼ਮਾਂ ਦੀ ਮਿਹਨਤ ਤੇ ਸੂਝ-ਬੂਝ ਸਦਕਾ ਚੋਰੀ ਹੋਈ ਐਕਟਿਵਾ ਸਕੂਟਰੀ ਬਰਾਮਦ ਕਰ ਲਈ ਗਈ ਤੇ ਬਾਅਦ ਵਿਚ ਉਸ ਨੂੰ ਮਾਲਕ ਕਰਨ ਦੇ ਹਵਾਲੇ ਕਰ ਦਿੱਤਾ ਗਿਆ। ਇਸ ਕਾਰਵਾਈ ਵਿਚ ਪੁਲਿਸ ਮੁਲਾਜ਼ਮ ਲਖਬੀਰ ਸਿੰਘ ਤੇ ਭੀਮ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮੁਸਤੈਦੀ ਕਾਰਨ ਸਕੂਟਰੀ ਮਾਲਕ ਨੂੰ ਆਪਣਾ ਵਾਹਨ ਮੁੜ ਮਿਲ ਸਕਿਆ। ਇਸ ਮੌਕੇ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਤੁਰੰਤ ਕਾਰਵਾਈਆਂ ਨਾਲ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ।