ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ/ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸੀ. ਡੀ.
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸੀ. ਡੀ. ਪੀ. ਓ. ਮੈਡਮ ਜੋਤੀ ਕਾਲੜਾ ਨੇ ਲੰਘੇ ਦਿਨ ਸਥਾਨਕ ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਦੇ ਹਾਲ ਵਿਚ ਹੋਏ ਇੱਕ ਸਮਾਗਮ ਦੌਰਾਨ ਜਿੱਥੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਉੱਥੇ ਬਲਾਕ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿਚ ਨਵ-ਨਿਯੁਕਤ 12 ਆਂਗਣਵਾੜੀ ਵਰਕਰਾਂ ਅਤੇ 26 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਦੂਜੇ ਪਾਸੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਗੁਰਪ੍ਰੀਤ ਕੌਰ ਗੋਲੇਵਾਲਾ, ਮਨਪ੍ਰੀਤ ਕੌਰ ਬਹਿਮਣ ਕੌਰ ਸਿੰਘ, ਸਮੀਨਾ ਨਥੇਹਾ, ਸ਼ੁਵਿੰਦਰਜੀਤ ਕੌਰ ਜੱਜਲ, ਲਵਪ੍ਰੀਤ ਕੌਰ ਕਲਾਲਵਾਲਾ ਤੇ ਹੋਰ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਲ ਸੁਪਰਵਾਈਜ਼ਰ ਪਰਮਪਾਲ ਕੌਰ, ਸੁਖਪਾਲ ਕੌਰ, ਅਮਨਦੀਪ ਕੌਰ, ਸਿਮਰਜੀਤ ਕੌਰ , ਮਨਵੀਨ ਕੌਰ, ਘਣਸਾਮ ਸ਼ਰਮਾ ਸੀਨੀਅਰ ਸਹਾਇਕ, ਕਮਲਜੀਤ ਸਿੰਘ ਕਲਰਕ ਸਮੇਤ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰ ਤੇ ਹੈਲਪਰਾਂ ਮੌਜੂਦ ਸਨ।