26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮੈਡੀਕਲ ਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਬਠਿੰਡਾ ਇਕਾਈ ਵਲੋਂ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ, ਬਠਿੰਡਾ ਵਿਖੇ ਗੁਰਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਠਿੰਡਾ ਇਕਾਈ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਪ੍ਰੋ: ਜਸਵੰਤ ਸਿੰਘ ਬਰਾੜ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਬਠਿੰਡਾ ਇਕਾਈ ਵਲੋਂ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ, ਬਠਿੰਡਾ ਵਿਖੇ ਗੁਰਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਠਿੰਡਾ ਇਕਾਈ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਪ੍ਰੋ: ਜਸਵੰਤ ਸਿੰਘ ਬਰਾੜ ਨੇ ਕੀਤਾ। ਇਸ ਵਿਚ ਪਾਰਕ ਤੇ ਮੈਕਸ ਹਸਪਤਾਲ ਦੇ ਡਾਕਟਰਾਂ ਵਲੋਂ 350 ਲੋੜਵੰਦਾਂ ਦਾ ਚੈੱਕਅਪ ਕੀਤਾ ਗਿਆ। ਚੈਰੀਟੇਬਲ ਟਰੱਸਟ ਵਲੋਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਵਲੋਂ ਹਰ 15 ਦਿਨ੍ਹਾਂ ਬਾਅਦ ਇਸ ਤਰ੍ਹਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਅਗਲਾ ਕੈਂਪ ਗੁਰਦੁਆਰਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਲਾਲ ਸਿੰਘ ਨਗਰ ਬਠਿੰਡਾ ਵਿਖੇ ਲੱਗੇਗਾ। ਇਸ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ, ਖ਼ਜ਼ਾਨਚੀ ਬਲਦੇਵ ਸਿੰਘ, ਕੋ-ਖਜ਼ਾਨਚੀ ਗੁਰਲਾਭ ਸੰਧੂ, ਰਘਵੀਰ ਸ਼ਰਮਾ, ਰਿਟਾਇਰ ਮੈਨੇਜਰ ਗੁਰਤੇਜ ਸਿੰਘ ਸਿੰਧੂ, ਪਰਮਜੀਤ ਸਿੰਘ ਢਿੱਲੋਂ, ਸੁਰਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ, ਗੁਰਮੀਤ ਸਿੰਘ ਸਿੱਧੂ, ਗਿਆਨ ਸਿੰਘ, ਮੇਘਰਾਜ, ਬਲਜੀਤ ਸਿੰਘ, ਗੁਰਪਿਆਰ ਸਿੰਘ, ਰਾਜਮੁਕੱਦਰ ਸਿੰਘ ਸਿੱਧੂ, ਗੁਰਤੇਜ ਸਿੰਘ ਸਿੱਧੂ, ਇਕਬਾਲ ਸਿੰਘ ਬੁੱਟਰ, ਪਦਮ ਸੈਨ ਗਰਗ, ਬਿਕਰਮ ਸਿੰਘ, ਜੰਟਾ ਸਿੰਘ, ਡੀ.ਜੀ.ਐਮ. ਮਨਵੀਰ ਸਿੰਘ ਤੇ ਮੈਨੇਜਰ ਗਗਨਦੀਪ ਸਿੰਘ ਸਮੇਤ ਸਰਬੱਤ ਦਾ ਭਲਾ ਬਠਿੰਡਾ ਇਕਾਈ ਦੇ ਮੈਂਬਰ ਵਲੋਂ ਜ਼ਿਲ੍ਹਾ ਪ੍ਰਧਾਨ ਨੇ ਸਭਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਰਦਾਸ ‘ਚ ਸ਼ਾਮਿਲ ਸੰਗਤਾਂ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਧ... ਅਗਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਸੰਵਿਧਾਨ ਦਿਵਸ-2026 ਮਨਾਇਆ
Ad Position 24