ਅਰਦਾਸ ‘ਚ ਸ਼ਾਮਿਲ ਸੰਗਤਾਂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਧਾਰਮਿਕ ਸਮਾਗਮ
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਉਕਤ ਇਲਾਕੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਲੜੀ ‘ਚ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਉਕਤ ਇਲਾਕੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਲੜੀ ‘ਚ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਭ ਤੋਂ ਪਹਿਲਾਂ ਡੇਰੇ ਦੇ ਦਰਬਾਰ ਸਾਹਿਬ ’ਚ ਪਿਛਲੇ ਦਿਨਾਂ ਤੋਂ ਪ੍ਰਕਾਸ਼ ਅਖੰਡ ਪਾਠ ਦੇ ਭੋਗ ਪਾਏ ਗਏ। ਬਾਬਾ ਅਮਰਜੀਤ ਸਿੰਘ ਨੇ ਅਰਦਾਸ ਕੀਤੀ। ਉਪਰੰਤ ਡੇਰਾ ਬਾਬਾ ਸੰਧਿਆ ਦਾਸ ਦੇ ਮੁੱਖ ਸੇਵਾਦਾਰ ਬਾਬਾ ਹਰਬੰਸ ਦਾਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੋਂ ਇਲਾਵਾ ਉਨ੍ਹਾਂ ਵਲੋਂ ਕੀਤੀਆਂ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਸਮਾਗਮ ‘ਚ ਵੱਡੀ ਗਿਣਤੀ ਸੰਗਤਾਂ ਤੋਂ ਇਲਾਵਾ ਸੁਰਜੀਤ ਸ਼ਰਮਾ, ਡਾ.ਰੇਸ਼ਮ ਸਿੰਘ, ਜੱਗਾ ਸਿੱਧੂ ਪ੍ਰਧਾਨ ਚੜ੍ਹਦੀਕਲਾ ਵੈੱਲਫੇਅਰ ਕਲੱਬ, ਬੂਟਾ ਸਿੰਘ ਮੈਂਬਰ ਬਲਾਕ ਸੰਮਤੀ, ਬਿੱਕਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਮੰਦਰ ਸਿੰਘ ਪ੍ਰਧਾਨ, ਗੁਰਮਨ ਮੌੜ, ਜਗਸੀਰ ਸਿੰਘ ਸੇਵਾਮੁਕਤ ਇੰਸਪੈਕਟਰ, ਕਾਲੀ ਚੌਧਰੀ, ਗੋਰਾ ਸਿੱਧੂ, ਰੇਸ਼ਮ ਸਿੱਧੂ, ਪਾਲ ਚਹਿਲ, ਮੇਘਾ ਮੈਂਬਰ, ਬਾਦਲ ਸਿੰਘ ਗ੍ਰੰਥੀ ਸਿੰਘ, ਬਾਬਾ ਅੰਮ੍ਰਿਤਪਾਲ ਸਿੰਘ ਆਦਿ ਮੁਹਤਬਰਾਂ ਨੇ ਵੀ ਹਾਜ਼ਰੀਆਂ ਭਰੀਆਂ।