26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿ ਸ਼ੈਮਰੌਕ ਕਾਨਵੈਂਟ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹੋਈ ਅਰਦਾਸ

ਬੱਲੂਆਣਾ, 26 ਨਵੰਬਰ (ਗੁਰਨੈਬ ਸਾਜਨ)-ਦਿ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ, ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-11-2026
ਬੱਲੂਆਣਾ, 26 ਨਵੰਬਰ (ਗੁਰਨੈਬ ਸਾਜਨ)-ਦਿ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ, ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮੁੱਚਾ ਸਕੂਲ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਰੂਹਾਨੀ ਮਾਹੌਲ ਵਿਚ ਰੰਗਿਆ ਗਿਆ। ਇਸ ਮੌਕੇ ਕਿੰਡਰ ਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸਿੱਖੀ ਸ਼ਬਦ ’ਤੇ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ ਗਈ। ਬੱਚਿਆਂ ਦੀ ਮਾਸੂਮੀਅਤ ਅਤੇ ਸ਼ਰਧਾ ਭਰਪੂਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਮੁੱਖ ਸੰਚਾਲਕ ਲਵਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਕਿਰਤ ਕਰੋ, ਨਾਮ ਜਪੋ, ਵੰਡ ਛਕੋ, ਸਮਾਨਤਾ, ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸੰਬੰਧੀ ਲਗਾਏ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਹਲਕਾ ਵਿਧਾਇਕ ਵਲੋਂ ਦੋ ਨੈਸ਼ਨਲ ਰਿਕਾਰਡ ਤੋੜਨ ਵਾਲੇ ਖਿਡਾਰੀ ਮਨਜੋਤ ਸਿੰਘ ਸਨਮਾਨਿਤ
Ad Position 24