26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਕਸਫੋਰਡ ਦੇ ਦੋ ਅਧਿਆਪਕਾਂ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਭਗਤਾ ਭਾਈਕਾ, 26 ਨਵੰਬਰ ( ਸੋਨੀ)- ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰਦੇ ਹਨ। 17 ਤੋਂ 23 ਨਵੰਬਰ ਤੱਕ ਚੱਲੀਆਂ ‘ਖੇਡਾਂ ਵਤਨ ਪੰਜਾਬ’ ਦੀਆਂ ਦੇ ਮੁਕਾਬਲੇ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-11-2026
ਭਗਤਾ ਭਾਈਕਾ, 26 ਨਵੰਬਰ ( ਸੋਨੀ)- ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰਦੇ ਹਨ।17 ਤੋਂ 23 ਨਵੰਬਰ ਤੱਕ ਚੱਲੀਆਂ ‘ਖੇਡਾਂ ਵਤਨ ਪੰਜਾਬ’ ਦੀਆਂ ਦੇ ਮੁਕਾਬਲੇ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਾਕੀ (ਔਰਤਾਂ) ਦੇ ਓਪਨ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿਚ 31-40 ਸਾਲ ਤੱਕ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ। ਇੱਥੇ ਦੱਸਣਾ ਵਰਨਣਯੋਗ ਹੈ ਕਿ ਆਕਸਫੋਰਡ ਸਕੂਲ ਭਗਤਾ ਦੀ ਅਧਿਆਪਕਾ ਮਨਪ੍ਰੀਤ ਕੌਰ ਨੇ ਇਸ ਟੂਰਨਾਮੈਂਟ ਵਿਚ ਸੋਨ ਤਮਗ਼ਾ ਅਤੇ ਕਰਮਵੀਰ ਕੌਰ ਨੇ ਸਿਲਵਰ ਤਮਗ਼ਾ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾ ਲਿਆ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ ਦੋਨਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਕਿ ਸਿੱਖਣ ਦੀ ਅਤੇ ਪ੍ਰਾਪਤੀ ਦੀ ਕੋਈ ਉਮਰ ਸੀਮਾ ਨਹੀਂ ਹੁੰਦੀ ਬਲਕਿ ਸਿਰਫ਼ ਤੇ ਸਿਰਫ਼ ਦ੍ਰਿੜਤਾ ਅਤੇ ਲਗਨ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਜੋ ਵੀ ਕੰਮ ਕਰੋ ਲਗਨ ਨਾਲ ਕਰੋ, ਸਫਲਤਾ ਜ਼ਰੂਰ ਮਿਲੇਗੀ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਅਤੇ ਕੁਆਰਡੀਨੇਟਰਜ਼ ਨੇ ਵੀ ਦੋਨਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਨੌਜਵਾਨ ਆਗੂ ਨਵਜੋਤ ਗੁਣੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਅਗਲੀ ਖ਼ਬਰ ਪੰਜਾਬ ਨੂੰ ਦਸੰਬਰ 2029 ਤੱਕ ਨਸ਼ਾ-ਮੁਕਤ ਕਰਨ ਦਾ ਐਲਾਨ ਲੋਕਾਂ ਦੇ ਗਲੇ ਨਹੀਂ ਉਤਰ ਰਿਹਾ: ਭਾਗੀਵਾਂਦਰ
Ad Position 24