26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ 557 ਵੇਂ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ)-ਪਹਿਲੀ ਪਾਤਿਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਓਂਕਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ)-ਪਹਿਲੀ ਪਾਤਿਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਓਂਕਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸੰਗਤਾਂ ਨੂੰ ਗੁਰੂ ਜੀ ਦਾ ਇਤਿਹਾਸ ਸੁਣਾਉਂਦਿਆਂ ਹਜ਼ੂਰੀ ਰਾਗੀ ਭਾਈ ਓਂਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਸੰਸਥਾਪਕ ਸਨ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ, ਬਰਾਬਰਤਾ, ਹੱਕ-ਸੱਚ ਦੀ ਕਮਾਈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ 557ਵੇਂ ਆਗਮਨ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਅਮਰਜੀਤ ਸਿੰਘ ਅਸੀਜਾ, ਧਰਮ ਸਿੰਘ ਪੁਨਿਹਾਣੀ, ਮ ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ ਸਾਬਕਾ ਚੇਅਰਮੈਨ ਪਸਵਕ, ਸਰੂਪ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਬੀਕੇਯੂ ਲੱਖੋਵਾਲ ਟਿਕੈਤ ਇੰਦਰ ਡੰਗ, ਕੇ.ਪੀ.ਐੱਸ. ਅਸੀਜਾ, ਮਿੰਕੂ ਅਸੀਜਾ, ਗੁਰਿੰਦਰ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਰਾਜ ਸਿੰਘ ਮਸੌਣ, ਸੋਹਨ ਸਿੰਘ ਟੇਲਰ, ਚੰਨਾ ਸਿੰਘ ਮੱਕੜ ਅਤੇ ਕਰਮਜੀਤ ਸਿੰਘ ਗ੍ਰੰਥੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਭਾਈ ਬਖਤੌਰ ਵਿਖੇ ਕਰਵਾਈਆਂ ਅਥਲੈਟਿਕ ਦੌੜਾਂ ਅਗਲੀ ਖ਼ਬਰ ਭਾਜਪਾ ਦੇ ਨੌਜਵਾਨ ਆਗੂ ਨਵਜੋਤ ਗੁਣੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
Ad Position 24