ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਭਾਈ ਬਖਤੌਰ ਵਿਖੇ ਕਰਵਾਈਆਂ ਅਥਲੈਟਿਕ ਦੌੜਾਂ
ਕੋਟਫੱਤਾ, 26 ਨਵੰਬਰ (ਰਣਜੀਤ ਸਿੰਘ ਬੁੱਟਰ): ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਹੋਟ ਸਪੋਟ ਪਿੰਡ ਭਾਈ ਬਖਤੌਰ ਵਿਖੇ ਪੰਜਾਬ ਪੁਲਿਸ ਵਲੋਂ ਬੱਚਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਪਿੰਡ ਭਾਈ ਬਖਤੌਰ ਦੇ ਖੇਡ ਸਟੇਡੀਅਮ ਵਿਚ ਡੀਐੱਸਪੀ ਪਰਮਿੰਦਰ ਸਿੰਘ ਅਤੇ ਥਾਣਾ ਕੋਟਫੱਤਾ ਮੁਖੀ ਹਰਬੰਸ ਸਿੰਘ ਮਾਨ ਦੀ ਅਗਵਾਈ ਵਿਚ ਬੱਚਿਆ ਅਤੇ ਨੌਜਵਾਨਾਂ ਦੀਆਂ ਐਥਲੈਟਿਕ ਦੋੜਾਂ ਕਰਵਾਈਆਂ ਗਈਆਂ।
ਕੋਟਫੱਤਾ, 26 ਨਵੰਬਰ (ਰਣਜੀਤ ਸਿੰਘ ਬੁੱਟਰ): ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਹੋਟ ਸਪੋਟ ਪਿੰਡ ਭਾਈ ਬਖਤੌਰ ਵਿਖੇ ਪੰਜਾਬ ਪੁਲਿਸ ਵਲੋਂ ਬੱਚਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਪਿੰਡ ਭਾਈ ਬਖਤੌਰ ਦੇ ਖੇਡ ਸਟੇਡੀਅਮ ਵਿਚ ਡੀਐੱਸਪੀ ਪਰਮਿੰਦਰ ਸਿੰਘ ਅਤੇ ਥਾਣਾ ਕੋਟਫੱਤਾ ਮੁਖੀ ਹਰਬੰਸ ਸਿੰਘ ਮਾਨ ਦੀ ਅਗਵਾਈ ਵਿਚ ਬੱਚਿਆ ਅਤੇ ਨੌਜਵਾਨਾਂ ਦੀਆਂ ਐਥਲੈਟਿਕ ਦੋੜਾਂ ਕਰਵਾਈਆਂ ਗਈਆਂ। ਇਹਨਾਂ ਦੋੜਾਂ ਵਿਚ ਕਰੀਬ 100 ਬੱਚਿਆਂ ਅਤੇ ਨੌਜਵਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ। ਦੋੜਾਂ ਵਿਚ ਵਧੀਆ ਪ੍ਰਦਰਸ਼ਨ ਦਿਖਾਉਣ ਵਾਲੇ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਅਤੇ ਰਿਫਰੈਸ਼ਮੈਂਟ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿਚ ਬੱਚਿਆਂ ਅਤੇ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ ਗਿਆ । ਪਿੰਡ ਭਾਈ ਬਖਤੌਰ ਦੇ ਵਸਨੀਕਾਂ ਨੇ ਪੁਲਿਸ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ ਅਤੇ ਪੁਲਿਸ ਦੀ ਇਸ ਗਤੀਵਿਧੀ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।