26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦਾ ਪੰਜਾਬ ਨੂੰ ਕੋਈ ਫ਼ਾਇਦਾ ਨਹੀਂ: ਪਵਨ ਮਾਨੀ

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪੰਜਾਬ ਦੇ ਡੈਲੀਗੇਟ ਪਵਨ ਮਾਨੀ ਨੇ ਅਕਾਲੀ ਦਲ-ਭਾਜਪਾ ਵਿਚਕਾਰ ਹੋਏ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਸਿਆਸੀ ਗੱਠਜੋੜ ਦਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਹੜੇ ਭਾਜਪਾ ਆਗੂ ਪਹਿਲਾਂ ਅਕਾਲੀ ਦਲ ’ਤੇ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਦੇ ਦੋਸ਼ ਲਾਉਂਦੇ ਰਹੇ ਹਨ ਅਤੇ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਨੂੰ ਘੇਰਦੇ ਰਹੇ ਹਨ, ਅੱਜ ਉਹ ਉਸੇ ਪਾਰਟੀ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿਚ ਉੱਤਰਨ ਦੀ ਤਿਆਰੀ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪੰਜਾਬ ਦੇ ਡੈਲੀਗੇਟ ਪਵਨ ਮਾਨੀ ਨੇ ਅਕਾਲੀ ਦਲ-ਭਾਜਪਾ ਵਿਚਕਾਰ ਹੋਏ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਸਿਆਸੀ ਗੱਠਜੋੜ ਦਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਹੜੇ ਭਾਜਪਾ ਆਗੂ ਪਹਿਲਾਂ ਅਕਾਲੀ ਦਲ ’ਤੇ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਦੇ ਦੋਸ਼ ਲਾਉਂਦੇ ਰਹੇ ਹਨ ਅਤੇ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਨੂੰ ਘੇਰਦੇ ਰਹੇ ਹਨ, ਅੱਜ ਉਹ ਉਸੇ ਪਾਰਟੀ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿਚ ਉੱਤਰਨ ਦੀ ਤਿਆਰੀ ਕਰ ਰਹੇ ਹਨ। ਹੁਣ ਭਾਜਪਾ ਆਗੂ ਲੋਕਾਂ ਨੂੰ ਇਸ ਬਦਲੇ ਹੋਏ ਸਿਆਸੀ ਰੁਖ ਬਾਰੇ ਕੀ ਜਵਾਬ ਦੇਣਗੇ? ਪਵਨ ਮਾਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਅਤੇ ਪਿਛਲੇ ਸਮੇਂ ਦੇ ਬਿਆਨਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਮਜ਼ਬੂਤੀ ਨਾਲ ਆਪਣੀ ਗੱਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ‘ਖ਼ੁਸ਼ਹਾਲ ਪੰਜਾਬ’ ਰੈਲੀ ਲਈ ਬਾਲਿਆਂਵਾਲੀ ’ਚੋਂ ਪਹੁੰਚਿਆ ‘ਆਪ’ ਦਾ ਕਾਫ਼ਲਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵਲੋਂ ਔਰਤਾਂ ਦੀ ਲਾਮਬੰਦੀ ਲਈ ਮੀਟਿੰਗ
Ad Position 24