27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਵਲੋਂ ਬਾਲਿਆਂਵਾਲੀ ਵਿਖੇ ਮਿਸ਼ਨ 2027 ਸੰਬੰਧੀ ਭਰਵੀਂ ਮੀਟਿੰਗ

ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਵਿਧਾਨ ਸਭਾ ਹਲਕਾ ਮੌੜ ਦੇ ਸਰਕਲ ਬਾਲਿਆਂਵਾਲੀ, ਚਾਉਕੇ ਅਤੇ ਰਾਮਪੁਰਾ ਪਿੰਡ ਦੇ ਸਰਕਲ ਪ੍ਰਧਾਨ ਰੇਸ਼ਮ ਸਿੰਘ, ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਦੀ ਅਗਵਾਈ ਹੇਠ ਬਾਲਿਆਂਵਾਲੀ ਵਿਖੇ ਹੋਈ। ਇਸ ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਤੇ ਸੂਬਾ ਕੋਰ ਕਮੇਟੀ ਦੇ ਮੈਂਬਰ ਦਿਆਲ ਸੋਢੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 28-11-2026
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਵਿਧਾਨ ਸਭਾ ਹਲਕਾ ਮੌੜ ਦੇ ਸਰਕਲ ਬਾਲਿਆਂਵਾਲੀ, ਚਾਉਕੇ ਅਤੇ ਰਾਮਪੁਰਾ ਪਿੰਡ ਦੇ ਸਰਕਲ ਪ੍ਰਧਾਨ ਰੇਸ਼ਮ ਸਿੰਘ, ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਦੀ ਅਗਵਾਈ ਹੇਠ ਬਾਲਿਆਂਵਾਲੀ ਵਿਖੇ ਹੋਈ। ਇਸ ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਤੇ ਸੂਬਾ ਕੋਰ ਕਮੇਟੀ ਦੇ ਮੈਂਬਰ ਦਿਆਲ ਸੋਢੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਜਨਰਲ ਸਕੱਤਰ ਕਰਮਪਾਲ ਸਿੰਘ ਭੁੱਲਰ ਨੇ ਮੀਟਿੰਗ ਸਬੰਧੀ ਦੱਸਿਆ ਕਿ ਪਾਰਟੀ ਦੇ ਸਾਰੇ ਵਰਕਰਾਂ ਦਾ ਮੱਤ ਸੀ ਕਿ ਵਿਧਾਨ ਸਭਾ ਹਲਕਾ ਮੌੜ ‘ਚ ਦਿਆਲ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦਿਹਾਤੀ ‘ਚ ਪਿਛਲੇ ਸਮੇਂ ਦੌਰਾਨ ਵਰਕਰਾਂ ਵਲੋਂ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਿੰਡ-ਪਿੰਡ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੀਟਿੰਗ ਚ ਵਰਕਰਾਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਗੱਠਜੋੜ ਦੇ ਸਾਂਝੇ ਉਮੀਦਵਾਰ ਨੂੰ ਜਿਤਾਉਣ ਲਈ ਪਾਰਟੀ ਵਰਕਰ ਦਿਨ-ਰਾਤ ਮਿਹਨਤ ਕਰਨਗੇ। ਦਿਆਲ ਸੋਢੀ ਵਲੋਂ ਪਾਰਟੀ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਉਹ ਮਿਹਨਤੀ ਵਰਕਰਾਂ ਦੇ ਮਾਣ-ਸਨਮਾਨ ‘ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ-ਪਿੰਡ ਭਾਜਪਾ ਦੇ ਸੰਗਠਨ ਨੂੰ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਵਰਕਰਾਂ ਦਾ ਮਾਣ-ਸਨਮਾਨ, ਸੰਗਠਨ ਦੀ ਮਜ਼ਬੂਤੀ ਲਈ ਹਰ ਬੂਥ ਤੇ ਭਾਜਪਾ ਨੂੰ ਮਜ਼ਬੂਤ ਕਰਨਾ ਸਾਡਾ ਮੁੱਖ ਮੰਤਵ ਹੈ। ਇਸ ਮੌਕੇ ‘ਤੇ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਕਰਮਪਾਲ ਸਿੰਘ ਭੁੱਲਰ, ਸੀਨੀਅਰ ਸੂਬਾ ਆਗੂ ਆਗੂ ਮੇਜਰ ਸਿੰਘ ਰੰਧਾਵਾ, ਅਮਨਦੀਪ ਸਿੰਘ ਸਰਕਲ ਪ੍ਰਧਾਨ ਚਾਉਕੇ, ਸਰਬਜੀਤ ਸਿੰਘ ਸਰਕਲ ਪ੍ਰਧਾਨ ਰਾਮਪੁਰਾ ਪਿੰਡ ਅਤੇ ਰੇਸ਼ਮ ਸਿੰਘ ਸਰਕਲ ਪ੍ਰਧਾਨ ਬਾਲਿਆਂਵਾਲੀ ਤੋਂ ਇਲਾਵਾ ਪਾਰਟੀ ਦੇ ਤਿੰਨਾਂ ਸਰਕਲਾਂ ਦੇ ਅਹੁਦੇਦਾਰ ਅਤੇ ਸੀਨੀਅਰ ਆਗੂ ਤੇ ਵਰਕਰ ਇਸ ਮੀਟਿੰਗ ‘ਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਮੁੱਦਾ ਸਿਆਸੀ ਲਾਹੇ ਲਈ ਉਛਾਲ ਰਹੀ ਹੈ ਭਾਜਪਾ- ਕ੍ਰਿਸ਼ਨ ਸਿੰਘ ਭਾਗੀਵਾਂਦਰ ਅਗਲੀ ਖ਼ਬਰ 14 ਮਹੀਨੇ ਬਕਾਇਆ ਕਿਸ਼ਤਾਂ ਨਾ ਭਰਨ ’ਤੇ ਮਾਲ ਰੋਡ ਦੀ ਮਲਟੀਲੈਵਲ ਪਾਰਕਿੰਗ ਸੀਲ
Ad Position 24