28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡੀ.ਸੀ. ਦਫ਼ਤਰਾਂ ’ਚ ਤਿੰਨ ਦਿਨ ਕਲਮ ਛੋੜ ਹੜਤਾਲ ਅਤੇ ਦੋ ਦਿਨ ਸਮੂਹਿਕ ਛੁੱਟੀ ਦਾ ਐਲਾਨ

ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਡੀ. ਸੀ.

Ad Position 21
No active advertisement
ਪ੍ਰਧਾਨ ਹਰਦੇਵ ਸਿੰਘ ਕੋਟਫੱਤਾ 29-11-2026
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਪੰਜਾਬ ਭਰ ਦੇ ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਯੂਨੀਅਨ ਵਲੋਂ 7 ਤੋਂ 9 ਦਸੰਬਰ ਤੱਕ ਤਿੰਨ ਦਿਨ ਕਲਮ ਤੇ ਕੰਪਿਊਟਰ ਬੰਦ ਕਰਕੇ ਹੜਤਾਲ ਕਰਨ ਅਤੇ 10 ਤੇ 11 ਦਸੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਦੇਵ ਸਿੰਘ ਕੋਟਫੱਤਾ ਨੇ ਦੱਸਿਆ ਕਿ ਮੰਗਾਂ ਦੇ ਹੱਲ ਲਈ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਾਲ ਮੀਟਿੰਗਾਂ ਹੋਈਆਂ ਸਨ। ਪਰ ਮੀਟਿੰਗਾਂ ਤੋਂ ਬਾਅਦ ਵੀ ਕਰੀਬ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ ਅਤੇ ਨਾ ਹੀ ਮੁਲਾਜ਼ਮਾਂ ਨਾਲ ਮੁੜ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 7 ਤੋਂ 9 ਦਸੰਬਰ ਤੱਕ ਹੜ੍ਹਤਾਲ ਦੌਰਾਨ ਹਰ ਰੋਜ਼ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਧਰਨੇ ਦਿੱਤੇ ਜਾਣਗੇ। ਇਸ ਤੋਂ ਬਾਅਦ 10 ਤੇ 11 ਦਸੰਬਰ ਨੂੰ ਡੀ.ਸੀ., ਐੱਸ.ਡੀ.ਐੱਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਬੰਦ ਰੱਖਣਗੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ : ਲਹਿਰਾ ਮੁਹੱਬਤ ਵਿਖੇ ਹੋਣਗੇ ਵਾਲੀਬਾਲ ਅਤੇ ਕ੍ਰਿਕਟ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਅਗਲੀ ਖ਼ਬਰ ਵੱਖ-ਵੱਖ ਮੰਗਾਂ ਨੂੰ ਲੈ ਕੇ ਰੇਲਵੇ ਮੁਲਾਜ਼ਮਾਂ ਨੇ ਪਠਾਨਕੋਟ ਵਿਖੇ ਕੱਢਿਆ ਮਸ਼ਾਲ ਮਾਰਚ
Ad Position 24