ਯੁੱਧ ਨਸ਼ਿਆਂ ਵਿਰੁੱਧ : ਲਹਿਰਾ ਮੁਹੱਬਤ ਵਿਖੇ ਹੋਣਗੇ ਵਾਲੀਬਾਲ ਅਤੇ ਕ੍ਰਿਕਟ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਐਤਵਾਰ 29 ਨਵੰਬਰ ਨੂੰ ਨਸ਼ਿਆਂ ਤੋਂ ਪ੍ਰਭਾਵਤ ਪਿੰਡਾਂ ਦੇ ਆਪਸੀ ਮੁਕਾਬਲਿਆਂ ਦੇ ਫਾਈਨਲ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਲਹਿਰਾ ਮੁਹੱਬਤ ਦੇ ਖੇਡ ਮੈਦਾਨ ਵਿਖੇ ਪਹੁੰਚ ਕੇ ਭਲਕੇ ਹੋਣ ਵਾਲੇ ਵਾਲੀਬਾਲ ਅਤੇ ਕ੍ਰਿਕਟ ਦੇ ਸੈਮੀਫਾਈਨਲ ਤੇ ਫਾਈਨਲ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਐਤਵਾਰ 29 ਨਵੰਬਰ ਨੂੰ ਨਸ਼ਿਆਂ ਤੋਂ ਪ੍ਰਭਾਵਤ ਪਿੰਡਾਂ ਦੇ ਆਪਸੀ ਮੁਕਾਬਲਿਆਂ ਦੇ ਫਾਈਨਲ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਲਹਿਰਾ ਮੁਹੱਬਤ ਦੇ ਖੇਡ ਮੈਦਾਨ ਵਿਖੇ ਪਹੁੰਚ ਕੇ ਭਲਕੇ ਹੋਣ ਵਾਲੇ ਵਾਲੀਬਾਲ ਅਤੇ ਕ੍ਰਿਕਟ ਦੇ ਸੈਮੀਫਾਈਨਲ ਤੇ ਫਾਈਨਲ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਖੇਡ ਮੁਕਾਬਲਿਆਂ ਦੇ ਸੁਚਾਰੂ ਪ੍ਰਬੰਧਾਂ, ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਹੋਰ ਜ਼ਰੂਰੀ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਤਹਿਤ 20 ਪਿੰਡਾਂ ਦੇ ਖੇਡ ਮੁਕਾਬਲੇ ਕਰਵਾਏ ਗਏ ਹਨ, ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿਚ ਲਗਾਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੁੱਚੇ ਪ੍ਰਸ਼ਾਸਨ ਵਲੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਵਾਲੀਬਾਲ ਅਤੇ ਕ੍ਰਿਕਟ ਦੇ ਫਾਈਨਲ ਅਤੇ ਸੈਮੀ ਫਾਈਨਲ ਮੁਕਾਬਲੇ ਲਹਿਰਾ ਮੁਹੱਬਤ ਦੇ ਖੇਡ ਮੈਦਾਨ ਵਿੱਚ ਕਰਵਾਏ ਜਾਣਗੇ। ਵਾਲੀਬਾਲ ਦੇ ਮੁਕਾਬਲਿਆਂ ਵਿੱਚ ਭਾਗੀਵਾਂਦਰ, ਮਲੂਕਾ, ਬੁਰਜ ਮਾਨਸਾ ਕਲਾਂ ਅਤੇ ਹਰਰਾਏਪੁਰ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ, ਜਦਕਿ ਕ੍ਰਿਕਟ ਦੇ ਮੁਕਾਬਲਿਆਂ ਵਿਚ ਜੀਵਨ ਸਿੰਘ ਵਾਲਾ, ਲਹਿਰਾ ਮੁਹੱਬਤ, ਝੂੰਬਾ ਅਤੇ ਹਰਰਾਏਪੁਰ ਦੀਆਂ ਟੀਮਾਂ ਭਾਗ ਲੈਣਗੀਆਂ। ਇਨ੍ਹਾਂ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ, ਐਸ ਪੀ ਜਗਦੀਸ਼ ਬਿਸ਼ਨੋਈ, ਡੀ. ਐਸ. ਪੀ. ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।