28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ, 16 ਵਾਹਨਾਂ ਦੇ ਚਲਾਨ ਕੱਟੇ

ਬਠਿੰਡਾ, 28 ਨਵੰਬਰ (ਵੀਰਪਾਲ ਸਿੰਘ)- ਸ਼ਹਿਰ ਅਤੇ ਆਸ-ਪਾਸ ਦੇ ਪ੍ਰਵੇਸ਼ ਮਾਰਗਾਂ ‘ਤੇ ਵਾਰ-ਵਾਰ ਲੱਗਣ ਵਾਲੇ ਟਰੈਫ਼ਿਕ ਜਾਮ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਬਠਿੰਡਾ ਤੋਂ ਗੋਨਿਆਣਾ ਰੋਡ ‘ਤੇ ਪਾਰਕਿੰਗ ਏਰੀਏ ਤੋਂ ਬਾਹਰ ਸੜਕ ਕਿਨਾਰੇ ਖੜ੍ਹੇ 16 ਵਾਹਨਾਂ ਦੇ ਟਰੈਫ਼ਿਕ ਪੁਲਿਸ ਵਲੋਂ ਚਲਾਨ ਕੱਟੇ ਗਏ।

Ad Position 21
No active advertisement
ਬਠਿੰਡਾ ਟਰੈਫ਼ਿਕ ਪੁਲਿਸ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੀਆਂ ਗੱਡੀਆਂ ਦੇ ਚਲਾਨ ਕੱਟੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 29-11-2026
ਬਠਿੰਡਾ, 28 ਨਵੰਬਰ (ਵੀਰਪਾਲ ਸਿੰਘ)- ਸ਼ਹਿਰ ਅਤੇ ਆਸ-ਪਾਸ ਦੇ ਪ੍ਰਵੇਸ਼ ਮਾਰਗਾਂ ‘ਤੇ ਵਾਰ-ਵਾਰ ਲੱਗਣ ਵਾਲੇ ਟਰੈਫ਼ਿਕ ਜਾਮ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਬਠਿੰਡਾ ਤੋਂ ਗੋਨਿਆਣਾ ਰੋਡ ‘ਤੇ ਪਾਰਕਿੰਗ ਏਰੀਏ ਤੋਂ ਬਾਹਰ ਸੜਕ ਕਿਨਾਰੇ ਖੜ੍ਹੇ 16 ਵਾਹਨਾਂ ਦੇ ਟਰੈਫ਼ਿਕ ਪੁਲਿਸ ਵਲੋਂ ਚਲਾਨ ਕੱਟੇ ਗਏ। ਪੁਲਿਸ ਮੁਖੀ ਸੁਹੇਲ ਕਾਸਿਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰੈਫ਼ਿਕ ਪੁਲਿਸ ਮੁਖੀ ਮੇਜਰ ਸਿੰਘ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਪੁਲਿਸ ਦਾ ਮਕਸਦ ਸੜਕਾਂ ‘ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਵਾਹਨਾਂ ਕਾਰਨ ਪੈਦਾ ਹੋਣ ਵਾਲੀਆਂ ਆਵਾਜਾਈ ਦੀਆਂ ਰੁਕਾਵਟਾਂ ਨੂੰ ਦੂਰ ਕਰਨਾ ਅਤੇ ਸ਼ਹਿਰ ਵਿਚ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਸ਼ਹਿਰ ਦੇ ਕਈ ਪ੍ਰਮੁੱਖ ਚੌਕਾਂ ਅਤੇ ਪ੍ਰਵੇਸ਼ ਮਾਰਗਾਂ ‘ਤੇ ਵਾਹਨਾਂ ਦੀ ਵਧਦੀ ਗਿਣਤੀ ਅਤੇ ਗਲਤ ਪਾਰਕਿੰਗ ਕਾਰਨ ਅਕਸਰ ਲੰਬੇ ਜਾਮ ਲੱਗ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਐਮਰਜੈਂਸੀ ਸੇਵਾਵਾਂ, ਖ਼ਾਸ ਕਰਕੇ ਐਂਬੂਲੈਂਸਾਂ ਨੂੰ ਵੀ ਲੰਘਣ ਵਿਚ ਦਿੱਕਤ ਆਉਂਦੀ ਹੈ। ਬਠਿੰਡਾ ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨ ਨਿਰਧਾਰਿਤ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕਰਨ ਅਤੇ ਟਰੈਫ਼ਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਪੁਲਿਸ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਸ਼ਹਿਰੀ ਸੀਟ ’ਤੇ ਬਾਹਰੀ ਉਮੀਦਵਾਰ ਦੀ ਐਂਟਰੀ ਰੋਕਣ ਲਈ ਕਾਂਗਰਸੀ ਲੀਡਰਸ਼ਿਪ ਹੋਈ ਇਕਜੁੱਟ ਅਗਲੀ ਖ਼ਬਰ ਸੜਕ ਹਾਦਸੇ ’ ਚ ਦੋ ਬੱਚਿਆਂ ਸਮੇਤ ਪਿਤਾ ਜ਼ਖ਼ਮੀ
Ad Position 24