28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਠਿੰਡਾ ਸ਼ਹਿਰੀ ਸੀਟ ’ਤੇ ਬਾਹਰੀ ਉਮੀਦਵਾਰ ਦੀ ਐਂਟਰੀ ਰੋਕਣ ਲਈ ਕਾਂਗਰਸੀ ਲੀਡਰਸ਼ਿਪ ਹੋਈ ਇਕਜੁੱਟ

ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਸ਼ਹਿਰੀ ਹਲਕੇ ਵਿਚ ਕਾਂਗਰਸ ਦੀ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਹਲਕੇ ਤੋਂ ਲੋਕਲ ਉਮੀਦਵਾਰ ਉਤਾਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਕ ਮੰਚ ‘ਤੇ ਇਕੱਠੀ ਹੋਈ।

Ad Position 21
No active advertisement
ਅਜੀਤ ਡੈਸਕ 29-11-2026
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਸ਼ਹਿਰੀ ਹਲਕੇ ਵਿਚ ਕਾਂਗਰਸ ਦੀ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਹਲਕੇ ਤੋਂ ਲੋਕਲ ਉਮੀਦਵਾਰ ਉਤਾਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਕ ਮੰਚ ‘ਤੇ ਇਕੱਠੀ ਹੋਈ। ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਕਾਂਗਰਸ ਹਾਈਕਮਾਂਡ ਨੂੰ ਰਾਹੁਲ ਗਾਂਧੀ ਦੇ ਨਾਮ ‘ਤੇ ਭੇਜਿਆ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਹੈ ਕਿ ਹਲਕਾ ਬਠਿੰਡਾ ਸ਼ਹਿਰੀ-092 ਤੋਂ ਕਿਸੇ ਵੀ ਬਾਹਰੀ ਉਮੀਦਵਾਰ ਨੂੰ ਚੋਣ ਨਾ ਲੜਾਈ ਜਾਵੇ ਅਤੇ ਲੋਕਲ ਆਗੂ ਨੂੰ ਹੀ ਉਮੀਦਵਾਰ ਬਣਾਇਆ ਜਾਵੇ। ਲੋਕਲ ਉਮੀਦਵਾਰ ਹੋਣ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਉਤਰਨਗੇ ਅਤੇ ਸੀਟ ਜਿੱਤਣ ਦੀਆਂ ਸੰਭਾਵਨਾਵਾਂ ਵਧਣਗੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੇ ਨਾਲ ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਦਰਸ਼ਨ ਸਿੰਘ ਜੀਦਾ, ਬਲਰਾਜ ਪੱਕਾ, ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਅੰਮ੍ਰਿਤਾ ਗਿੱਲ, ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ । ਕਾਂਗਰਸੀ ਆਗੂਆਂ ਨੇ ਸਾਂਝੇ ਬਿਆਨ ਰਾਹੀੇਂ ਕਿਹਾ ਕਿ ਬਠਿੰਡਾ ਸ਼ਹਿਰੀ ਸੀਟ ਕਾਂਗਰਸ ਦੀ ਮਜ਼ਬੂਤ ਅਧਾਰ ਵਾਲੀ ਸੀਟ ਰਹੀ ਹੈ ਪ੍ਰੰਤੂ ਪਿਛਲੇ 30-32 ਸਾਲ ਤੋਂ ਲੋਕਲ ਉਮੀਦਵਾਰ ਨਾ ਮਿਲਣ ਕਰਕੇ ਪਾਰਟੀ ਨੂੰ ਸਿਆਸੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਬਾਹਰੋਂ ਉਮੀਦਵਾਰ ਥੋਪੇ ਜਾਣ ਨਾਲ ਸਥਾਨਕ ਲੀਡਰਸ਼ਿਪ ਵਿਚ ਮਨ-ਮੁਟਾਅ ਪੈਦਾ ਹੁੰਦਾ ਹੈ, ਜਿਸ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਦੌਰਾਨ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਤਾ ਕਿਸੇ ਵਿਅਕਤੀ ਵਿਸ਼ੇਸ਼ ਦੇ ਹੱਕ ਜਾਂ ਵਿਰੋਧ ਵਿਚ ਨਹੀਂ, ਸਗੋਂ ਬਠਿੰਡਾ ਸ਼ਹਿਰ ਦੇ ਕਾਂਗਰਸੀ ਵਰਕਰਾਂ ਅਤੇ ਟਕਸਾਲੀ ਪਰਿਵਾਰਾਂ ਦੀ ਸਾਂਝੀ ਭਾਵਨਾ ਨੂੰ ਧਿਆਨ ਵਿਚ ਰੱਖ ਕੇ ਪਾਸ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਂਡ ਭਾਵੇਂ ਕਿਸੇ ਵੀ ਸਥਾਨਕ ਆਗੂ ਨੂੰ ਟਿਕਟ ਦੇਵੇ, ਸਮੁੱਚੀ ਲੀਡਰਸ਼ਿਪ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਉਸ ਦੇ ਹੱਕ ਵਿਚ ਚੋਣ ਪ੍ਰਚਾਰ ਕਰੇਗੀ ਅਤੇ ਸੀਟ ਕਾਂਗਰਸ ਦੀ ਝੋਲੀ ਪਾਉਣ ਲਈ ਇਕਜੁੱਟ ਹੋ ਕੇ ਕੰਮ ਕਰੇਗੀ। ਸਮੁੱਚੀ ਲੀਡਰਸ਼ਿਪ ਨੇ ਇਕ ਹੋਰ ਮਤਾ ਸਾਂਝਾ ਕਰਦੇ ਹੋਏ ਦੱਸਿਆ ਕਿ ਕਾਂਗਰਸ ਪਾਰਟੀ ਦਾ ਮੱਛੀ ਮਾਰਕੀਟ ਵਿਚ ਅਧਿਕਾਰਤ ਇਕ ਦਫ਼ਤਰ ਹੈ, ਜੇਕਰ ਕੋਈ ਵਿਅਕਤੀ ਕਾਂਗਰਸ ਦੇ ਨਾਮ ‘ਤੇ ਹੋਰ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਗੁੰਮਰਾਹ ਕਰਦਾ ਤਾਂ ਇਸ ਦਾ ਜ਼ਿੰਮੇਵਾਰ ਸਬੰਧਿਤ ਵਿਅਕਤੀ ਹੋਵੇਗਾ। ਇਸ ਮੌਕੇ ਸਾਬਕਾ ਕੌਂਸਲਰ ਬਲਰਾਜ ਪੱਕਾ, ਸੰਦੀਪ ਬੌਬੀ ਐਮਸੀ, ਸੋਨੂੰ ਐਮਸੀ, ਹਰਪਾਲ ਬਾਜਵਾ, ਰੂਪ ਸਿੰਘ, ਅਵਤਾਰ ਸਿੰਘ, ਸੁਨੀਲ ਕੁਮਾਰ ਅਤੇ ਮਾਧਵ ਸ਼ਰਮਾ ਬਲਾਕ ਪ੍ਰਧਾਨ, ਰਮਨਦੀਪ ਸਿੰਘ, ਸੁਰਜੀਤ ਸਿੰਘ ਮੋਖਾ, ਪ੍ਰੀਤਮ ਸਿੰਘ ਬਰਾੜ, ਨਾਜ਼ਰ ਸਿੰਘ ਅਤੇ ਰਾਧੇ ਸ਼ਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਲਾਉਣ ਸੰਬੰਧੀ ਨੌਜਵਾਨ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ, 16 ਵਾਹਨਾਂ ਦੇ ਚਲਾਨ ਕੱਟੇ
Ad Position 24