28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਰੱਖਿਆ 33 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਕੋਟਫੱਤਾ, 28 ਨਵੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਮਸ਼ਾਨਘਾਟਾਂ ਦੀ ਮੁਰੰਮਤ, ਮੁੜ ਉਸਾਰੀ ਅਤੇ ਪਖਾਨਿਆਂ ਦੀ ਉਸਾਰੀ ਲਈ ਲਗਭਗ 33 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਰੱਖਿਆ ਗਿਆ। ਇਨ੍ਹਾਂ ਕਾਰਜਾਂ ਦਾ ਮਕਸਦ ਪਿੰਡਾਂ ਦੇ ਸ਼ਮਸ਼ਾਨਘਾਟਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਕੋਟਫੱਤਾ, 28 ਨਵੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਮਸ਼ਾਨਘਾਟਾਂ ਦੀ ਮੁਰੰਮਤ, ਮੁੜ ਉਸਾਰੀ ਅਤੇ ਪਖਾਨਿਆਂ ਦੀ ਉਸਾਰੀ ਲਈ ਲਗਭਗ 33 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਰੱਖਿਆ ਗਿਆ। ਇਨ੍ਹਾਂ ਕਾਰਜਾਂ ਦਾ ਮਕਸਦ ਪਿੰਡਾਂ ਦੇ ਸ਼ਮਸ਼ਾਨਘਾਟਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਅਤੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਸੜਕਾਂ, ਗਲੀਆਂ, ਪਾਣੀ, ਸਫ਼ਾਈ, ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸ਼ਮਸ਼ਾਨਘਾਟਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਪਤਵੰਤੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ, ਯੂਥ ਆਗੂ ਸਰਪੰਚ ਸੁਖਜਿੰਦਰ ਸਿੰਘ ਜੋਧਪੁਰ ਰੋਮਾਣਾ, ਨਗਰ ਕੌਂਸਲ ਕੋਟਫੱਤਾ ਦੀ ਪ੍ਰਧਾਨ ਸ੍ਰੀਮਤੀ ਪ੍ਰਵੀਨ ਦੇ ਪਤੀ ਸੁਖਮੰਦਰ ਖਾਨ, ਸੀਨੀਅਰ ਆਗੂ ਜਰਨੈਲ ਸਿੰਘ ਕੋਟਫੱਤਾ, ਬਲਾਕ ਪ੍ਰਧਾਨ ਸਿਮਰਜੀਤ ਕੌਰ, ਚੇਅਰਮੈਨ ਸੁਖਬੀਰ ਸਿੰਘ ਕੋਟਫੱਤਾ, ਜਸਵਿੰਦਰ ਸਿੰਘ ਨੰਬਰਦਾਰ, ਗੁਰਤੇਜ ਸਿੰਘ ਕੋਟਫੱਤਾ, ਕਰਮਜੀਤ ਸਿੰਘ ਐਮ.ਸੀ., ਦਾਰਾ ਸਿੰਘ ਐਮ.ਸੀ., ਜਸਵਿੰਦਰ ਸਿੰਘ ਜੱਸਾ, ਗੋਰਾ ਲਾਲ ਯੂਥ ਪ੍ਰਧਾਨ, ਬਲਵਿੰਦਰ ਬੱਬੂ, ਹਰਜਿੰਦਰ ਸਿੰਘ, ਬਲਕਰਨ ਸਿੰਘ, ਜੱਗਾ ਸਿੰਘ ਆਦਿ ਵਲੰਟੀਅਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ , ਮਲੂਕਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਉਤਸ਼ਾਹ ਨਾਲ ਸੰਪੰਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਲੱਡੂ ਵੰਡੇ ਸਰਕਲ ਕੋਟਸ਼ਮੀਰ ਦੇ ਅਕਾਲੀ ਭਾਜਪਾ ਆਗੂ ਤੇ ਵਰਕਰ ਹੋਏ ਇਕੱਤਰ
Ad Position 24