28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਵਾਲੀ ਸਖੀ ਟੀਮ ਦਾ ਗੋਪਾਲ ਸਿੰਘ ਕੋਟਫੱਤਾ ਵਲੋਂ ਸਨਮਾਨ

ਸੰਗਤ ਮੰਡੀ, 28 ਨਵੰਬਰ (ਸੁਖਤੇਜ ਧਾਲੀਵਾਲ) : ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਡੂੰਮਵਾਲੀ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਖੀ ਟੀਮ ਨੂੰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿਚ ਸਖੀ ਟੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 29-11-2026
ਸੰਗਤ ਮੰਡੀ, 28 ਨਵੰਬਰ (ਸੁਖਤੇਜ ਧਾਲੀਵਾਲ) : ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਡੂੰਮਵਾਲੀ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਖੀ ਟੀਮ ਨੂੰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿਚ ਸਖੀ ਟੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟੀਮ ਦੇ ਮੈਂਬਰਾਂ ਵੱਲੋਂ ਪਿੰਡ-ਪਿੰਡ ਜਾ ਕੇ ਲਾਭਪਾਤਰੀਆਂ ਦੇ ਫਾਰਮ ਭਰਨ ਅਤੇ ਉਨ੍ਹਾਂ ਨੂੰ ਯੋਜਨਾ ਸਬੰਧੀ ਜਾਣਕਾਰੀ ਦੇਣ ਲਈ ਕੀਤੀ ਜਾ ਰਹੀ ਮਿਹਨਤ ਸ਼ਲਾਘਾਯੋਗ ਹੈ। ਉਨ੍ਹਾਂ ਸਖੀ ਟੀਮ ਦੇ ਮੈਂਬਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਸਖੀ ਟੀਮ ਦੇ ਮੈਂਬਰਾਂ ਨੇ ਵੀ ਉਨ੍ਹਾਂ ਵੱਲੋਂ ਕੀਤੇ ਸਨਮਾਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਉਪ ਮੰਡਲ ਮੈਜਿਸਟ੍ਰੇਟ ਵਲੋਂ ਕਮਿਊਨਿਟੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ
Ad Position 24