28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਿਹਤ ਸੇਵਾਵਾਂ ਦੀ ਬਿਹਤਰੀ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ - ਵਿਧਾਇਕ ਬਲਕਾਰ ਸਿੱਧੂ

ਮਹਿਰਾਜ, 28 ਨਵੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਨੇ ਮਹਿਰਾਜ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਲੋਕ ਅਰਪਣ ਕੀਤੀ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 29-11-2026
ਮਹਿਰਾਜ, 28 ਨਵੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਨੇ ਮਹਿਰਾਜ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਲੋਕ ਅਰਪਣ ਕੀਤੀ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿਹਤ ਵਿਭਾਗ ਅਧੀਨ ਨਵੀਆਂ ਇਮਾਰਤਾਂ ਤਿਆਰ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਹਤ ਬਲਾਕ ਨਥਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਮੇਸ਼ ਗੁਪਤਾ ਨੇ ਦੱਸਿਆ ਕਿ ਇਸ ਕੇਂਦਰ ਵਿਚ ਨਵਜਾਤ ਬੱਚਿਆਂ ਦਾ ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਮੁੱਢਲੀ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਦੀ ਸਹੂਲਤ ਲੋਕਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਨਗਰ ਪੰਚਾਇਤ ਦੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਐਮ. ਸੀ. ਨਵਤੇਜ ਸਿੰਘ, ਜਗਦੀਪ ਸਿੰਘ ਅਤੇ ਪਰਮਜੀਤ ਸਿੰਘ, ਕੁਲਵੰਤ ਸਿੰਘ ਸਰਪੰਚ ਕੋਠੇ ਰੱਥੜੀਆਂ, ਬਾਬੂ ਸਿੰਘ ਸਰਪੰਚ ਕੋਠੇ ਹਿੰਮਤਪੁਰਾ, ਹਰਪ੍ਰੀਤ ਸਿੰਘ ਸਰਪੰਚ ਮਹਿਰਾਜ ਖੁਰਦ, ਲੀਲਾ ਸਿੰਘ ਪ੍ਰਧਾਨ ਸਹਿਕਾਰੀ ਸਭਾ ਪੱਤੀ ਸੌਲ, ਰੇਸ਼ਮ ਸਿੰਘ ਸੁੱਖੀ ਮੱਲੂਆਣਾ, ਬਲਵਿੰਦਰ ਸਿੰਘ ਲੱਖਾ ਪਿਪਲੀ, ਸਿਹਤ ਵਿਭਾਗ ਦੇ ਚੀਫ਼ ਫਾਰਮੇਸੀ ਅਫ਼ਸਰ ਸੁਖਮੰਦਰ ਸਿੰਘ ਸਿੱਧੂ, ਬਹੁਮੰਤਵੀ ਸਿਹਤ ਨਿਰੀਖਕ ਦਰਸ਼ਪ੍ਰੀਤ ਸਿੰਘ, ਬਲਵਿੰਦਰ ਕੌਰ, ਬਲਾਕ ਪ੍ਰਸਾਰ ਸਿੱਖਿਅਕ ਸੋਨਦੀਪ ਸਿੰਘ ਸੰਧੂ, ਬਹੁਮੰਤਵੀ ਸਿਹਤ ਕਰਮਚਾਰੀ ਹਰਦੀਪ ਸਿੰਘ, ਸਮਿਤਾ ਜੋਸ਼ੀ, ਸੀ.ਐਚ.ਓ. ਪ੍ਰਦੀਪ ਕੌਰ, ਸਿਹਤ ਵਿਭਾਗ ਦੇ ਹੋਰ ਕਰਮਚਾਰੀ, ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 12 ਵਿਚ ਛੇ ਮਹੀਨਿਆਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ ਅਗਲੀ ਖ਼ਬਰ ਪੀ.ਸੀ.ਆਰ. ਟੀਮ ਨੇ ਚੋਰੀ ਹੋਈ ਐਕਟਿਵਾ ਅੱਧੇ ਘੰਟੇ ਵਿਚ ਲੱਭ ਕੇ ਮਾਲਕ ਹਵਾਲੇ ਕੀਤੀ
Ad Position 24