28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਮਾ: ਅਮਰੀਕ ਕਲਿਆਣ ਵਲੋਂ ਵਾਟਰ ਡਿਸਟੈਂਪਰ ਭੇਟ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਮਾ: ਅਮਰੀਕ ਸਿੰਘ ਕਲਿਆਣ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਵਾਟਰ ਡਿਸਟੈਂਪਰ ਦਾਨ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਨੇ ਦੱਸਿਆ ਹੈ ਕਿ ਮਾਸਟਰ ਅਮਰੀਕ ਸਿੰਘ ਕਲਿਆਣ ਵਲੋਂ ਸਕੂਲ ਨੂੰ ਦਿੱਤਾ ਗਿਆ ਕੰਪੋਨੈਂਟ ਸਿਰਫ਼ ਇਕ ਉਪਕਰਨ ਨਹੀਂ, ਸਗੋਂ ਬੱਚਿਆਂ ਦੀ ਸਿਹਤ, ਸਹੂਲਤ ਅਤੇ ਸਕੂਲ ਪ੍ਰਤੀਸੁਨੇਹ ਦੀ ਭਾਵਨਾ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 29-11-2026
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਮਾ: ਅਮਰੀਕ ਸਿੰਘ ਕਲਿਆਣ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਵਾਟਰ ਡਿਸਟੈਂਪਰ ਦਾਨ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਨੇ ਦੱਸਿਆ ਹੈ ਕਿ ਮਾਸਟਰ ਅਮਰੀਕ ਸਿੰਘ ਕਲਿਆਣ ਵਲੋਂ ਸਕੂਲ ਨੂੰ ਦਿੱਤਾ ਗਿਆ ਕੰਪੋਨੈਂਟ ਸਿਰਫ਼ ਇਕ ਉਪਕਰਨ ਨਹੀਂ, ਸਗੋਂ ਬੱਚਿਆਂ ਦੀ ਸਿਹਤ, ਸਹੂਲਤ ਅਤੇ ਸਕੂਲ ਪ੍ਰਤੀਸੁਨੇਹ ਦੀ ਭਾਵਨਾ ਦਾ ਪ੍ਰਤੀਕ ਹੈ। ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣਾ ਇਕ ਬਹੁਤ ਹੀ ਜ਼ਰੂਰੀ ਲੋੜ ਹੈ। ਵਾਟਰ ਡਿਸਟੈਂਪਰ ਦੀ ਸਹੂਲਤ ਨਾਲ ਬੱਚਿਆਂ ਅਤੇ ਸਕੂਲ ਸਟਾਫ਼ ਨੂੰ ਪਾਣੀ ਪੀਣ ਵਿਚ ਵਧੇਰੇ ਆਸਾਨੀ ਹੋਵੇਗੀ। ਖ਼ਾਸ ਕਰਕੇ ਗਰਮੀਆਂ ਦੇ ਮੌਸਮ ਵਿਚ ਇਹ ਸਹੂਲਤ ਬਹੁਤ ਲਾਹੇਵੰਦ ਸਾਬਤ ਹੋਵੇਗੀ। ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਦਿਮਾਗ਼ ਦਾ ਵਿਕਾਸ ਹੁੰਦਾ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਨੂੰ ਸਮੇਂ-ਸਮੇਂ ਸਿਰ ਪਾਣੀ ਪੀਣ, ਸਫ਼ਾਈ ਰੱਖਣ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਖੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਲਈਵਧੀਆ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇਹਨ। ਸਕੂਲ ਦੀ ਤਰੱਕੀ ਲਈ ਮਾਪਿਆਂ, ਪਿੰਡ ਵਾਸੀਆਂ, ਐਸ.ਐਮ.ਸੀ. ਕਮੇਟੀ ਅਤੇ ਸਮਾਜ ਦੇ ਸਹਿਯੋਗੀ ਸੱਜਣਾਂ ਦਾ ਯੋਗਦਾਨ ਬਹੁਤ ਕੀਮਤੀ ਹੈ। ਇਸ ਮੌਕੇ ਸਕੂਲ ਵਲੋਂ ਮਾਸਟਰ ਅਮਰੀਕ ਸਿੰਘ ਕਲਿਆਣ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਬੁਰਜ ਥਰੋੜ, ਕੁਲਦੀਪ ਕੁਮਾਰ ਸ਼ਰਮਾ ਭਗਤਾ ਭਾਈ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ ਸਾਰੇ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਏਕਲਵਿਆ ਸਕੂਲ ਗੰਗਾ ਅਬਲੂ ਕੀ ਵਿਖੇ ਕਦਰਾਂ-ਕੀਮਤਾਂ ਦੀ ਸਿੱਖਿਆ ਬਾਰੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਾਰਡ ਨੰਬਰ 12 ਵਿਚ ਛੇ ਮਹੀਨਿਆਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ
Ad Position 24