29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਚੋਣ ਕਮਿਸ਼ਨ ਦੀ ਕਾਰਜਸ਼ੈਲੀ ਅਤੇ ਈਵੀਐੱਮ ’ਤੇ ਸਵਾਲ ਉੱਠਣ ਕਾਰਨ ਨਿਰਪੱਖ ਚੋਣਾਂ ਦੀ ਭਰੋਸੇਯੋਗਤਾ ਪ੍ਰਭਾਵਿਤ- ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੇਸ਼ ਵਿਚ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਸ਼ੈਲੀ ਅਤੇ ਈਵੀਐਮ ਮਸ਼ੀਨਾਂ ਰਾਹੀਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਤੋਂ ਹੀ ਸੰਤੁਸ਼ਟ ਨਹੀਂ ਹਨ ਤਾਂ ਅਜਿਹੇ ਹਾਲਾਤ ਵਿਚ ਨਿਰਪੱਖ ਚੋਣਾਂ ਹੋਣ ਦੇ ਦਾਅਵਿਆਂ ਦੀ ਭਰੋਸੇਯੋਗਤਾ ‘ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਚੋਣ ਪ੍ਰਕਿਰਿਆ ਵਿਚ ਹਰ ਪੱਧਰ ‘ਤੇ ਪਾਰਦਰਸ਼ਤਾ ਅਤੇ ਬਰਾਬਰੀ ਯਕੀਨੀ ਬਣਾਉਣੀ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੇਸ਼ ਵਿਚ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਸ਼ੈਲੀ ਅਤੇ ਈਵੀਐਮ ਮਸ਼ੀਨਾਂ ਰਾਹੀਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਤੋਂ ਹੀ ਸੰਤੁਸ਼ਟ ਨਹੀਂ ਹਨ ਤਾਂ ਅਜਿਹੇ ਹਾਲਾਤ ਵਿਚ ਨਿਰਪੱਖ ਚੋਣਾਂ ਹੋਣ ਦੇ ਦਾਅਵਿਆਂ ਦੀ ਭਰੋਸੇਯੋਗਤਾ ‘ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਚੋਣ ਪ੍ਰਕਿਰਿਆ ਵਿਚ ਹਰ ਪੱਧਰ ‘ਤੇ ਪਾਰਦਰਸ਼ਤਾ ਅਤੇ ਬਰਾਬਰੀ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣਾਂ ਤੋਂ ਪਹਿਲਾਂ ਈਡੀ ਤੋਂ ਐਨਓਸੀ ਲੈਣ ਦੀ ਵਿਵਸਥਾ ਕੀਤੀ ਜਾਵੇ, ਤਾਂ ਜੋ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਵੋਟ ਪਾਉਣ ਵਾਲੇ ਆਮ ਨਾਗਰਿਕਾਂ ਲਈ ਇਕਸਾਰ ਨਿਯਮ ਅਤੇ ਕਾਨੂੰਨ ਹੋਣੇ ਚਾਹੀਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਲ੍ਹ ਵਿਚ ਬੰਦ ਕੈਦੀ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਤਾਂ ਉਸ ਦੇ ਚੋਣ ਲੜਨ ਦੇ ਅਧਿਕਾਰ ਬਾਰੇ ਵੀ ਇਕਸਾਰ ਨੀਤੀ ਕਿਉਂ ਨਹੀਂ ਹੋਣੀ ਚਾਹੀਦੀ? ਇਸੇ ਤਰ੍ਹਾਂ ਜਦੋਂ ਇੱਕ ਵੋਟਰ ਦੋ ਵੱਖ-ਵੱਖ ਹਲਕਿਆਂ ਵਿਚ ਵੋਟ ਨਹੀਂ ਪਾ ਸਕਦਾ ਤਾਂ ਇੱਕ ਉਮੀਦਵਾਰ ਨੂੰ ਦੋ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਕਿਉਂ ਦਿੱਤੀ ਜਾਂਦੀ ਹੈ? ਉਨ੍ਹਾਂ ਕਿਹਾ ਕਿ ਚੋਣ ਪ੍ਰਣਾਲੀ ਵਿਚ ਅਜਿਹੇ ਦੋਹਰੇ ਮਾਪਦੰਡ ਲੋਕਤੰਤਰੀ ਵਿਵਸਥਾ ਵਿਚ ਬਰਾਬਰੀ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦੇ। ਸਰਕਾਰ ਅਤੇ ਚੋਣ ਕਮਿਸ਼ਨ ਨੂੰ ਇਨ੍ਹਾਂ ਸਵਾਲਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਚੋਣ ਪ੍ਰਣਾਲੀ ਵਿਚ ਲੋੜੀਂਦੇ ਸੁਧਾਰ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐੱਸ.ਪੀ.ਐੱਸ. ਜੋਗੇਵਾਲਾ ਦੀ ਸਾਲਾਨਾ ਅਥਲੈਟਿਕ ਮੀਟ ਅਮਿੱਟ ਯਾਦਾਂ ਛੱਡਦੀ ਹੋਈ ਸੰਪੰਨ ਅਗਲੀ ਖ਼ਬਰ ਨਵਜੋਤ ਸਿੰਘ ਗੁਣੀ ਦੀ ਅਗਵਾਈ ਹੇਠ ਪਿੰਡ ਸ਼ੇਖਪੁਰਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
Ad Position 24