29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਟਾਂਕ ਕਸ਼ੱਤਰੀ ਸਭਾ ਵਲੋਂ ਗੁਰਦੁਆਰਾ ਸ਼੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਬਾਬਾ ਨਾਮਦੇਵ ਧਰਮਸ਼ਾਲਾ, ਪੀਰਖਾਨਾ ਰੋਡ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਗਰੀਬ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਟਾਂਕ ਕਸ਼ੱਤਰੀ ਸਭਾ ਦੇ ਅਹੁਦੇਦਾਰ ਅਤੇ ਮੈਂਬਰ। 30-11-2026
ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਟਾਂਕ ਕਸ਼ੱਤਰੀ ਸਭਾ ਵਲੋਂ ਗੁਰਦੁਆਰਾ ਸ਼੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਬਾਬਾ ਨਾਮਦੇਵ ਧਰਮਸ਼ਾਲਾ, ਪੀਰਖਾਨਾ ਰੋਡ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਗਰੀਬ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ਼੍ਰੀ ਸਿੰਘ ਸਭਾ ਦੇ ਮੈਂਬਰ ਅਮਰਜੀਤ ਸਿੰਘ ਅਸੀਜਾ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ ਨੇ ਆਪਣੇ ਸੰਬੋਧਨਾਂ ਵਿਚ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਭਗਤ ਬਾਬਾ ਨਾਮਦੇਵ ਜੀ ਮਹਾਨ ਅਧਿਆਤਮਕ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਹੋਣ ਦਾ ਮਾਣ ਪ੍ਰਾਪਤ ਹੈ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹੈੱਡ ਗ੍ਰੰਥੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਘ, ਜ਼ਿਲ੍ਹਾ ਪ੍ਰਚਾਰਕ ਤੇਜਾ ਸਿੰਘ, ਸ਼ਹਿਰੀ ਕਮੇਟੀ ਦੇ ਸਰਪ੍ਰਸਤ ਨਛੱਤਰ ਸਿੰਘ ਰਤਨ, ਪ੍ਰਧਾਨ ਦਲਜੀਤ ਸਿੰਘ, ਜਗਤਾਰ ਸਿੰਘ ਮੀਤ ਪ੍ਰਧਾਨ, ਕੈਸ਼ੀਅਰ ਵਿੱਕੀ ਸਿੰਘ ਅਤੇ ਭਿੰਦਰ ਸਿੰਘ, ਮਨਪ੍ਰੀਤ ਸਿੰਘ ਸਕੱਤਰ, ਹਰਪਾਲ ਸਿੰਘ, ਪਾਲ ਸਿੰਘ , ਵਿੱਕੀ ਪੁਰਬਾ, ਚਰਨਜੀਤ ਸਿੰਘ ਸਕਾਈਲਾਰਕ ਸਮੇਤ ਸਮੂਹ ਮੈਂਬਰਾਂ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਮ ਸੰਗਤਾਂ ਅਤੇ ਆਯੋਜਕਾਂ ਤੋਂ ਇਲਾਵਾ ਸੁਖਵੰਤ ਸਿੰਘ ਕਾਲਾ ਕੌਂਸਲਰ ਅਤੇ ਆਪ ਆਗੂ, ਸੋਮਾ ਸਿੰਘ ਦਰਜ਼ੀ, ਧਰਮ ਸਿੰਘ ਪੁਨਿਹਾਣੀ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਭਾ ਵੱਲੋਂ ਮੌਜੂਦਾ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭੁੱਚੋ ’ਚ ਸਾਬਕਾ ਤੇ ਮੌਜੂਦਾ ਵਿਧਾਇਕਾਂ ਦੇ ਫ਼ਰਜ਼ੰਦਾਂ ਦੀਆਂ ਸਿਆਸੀ ਦੌੜ ਅਗਲੀ ਖ਼ਬਰ ਜੀ.ਜੀ.ਐੱਸ.ਪੀ.ਐੱਸ. ਜੋਗੇਵਾਲਾ ਦੀ ਸਾਲਾਨਾ ਅਥਲੈਟਿਕ ਮੀਟ ਅਮਿੱਟ ਯਾਦਾਂ ਛੱਡਦੀ ਹੋਈ ਸੰਪੰਨ
Ad Position 24