ਹਲਕਾ ਰਾਮਪੁਰਾ ਫੂਲ ਤੋਂ ਕੌਣ ਹੋਵੇਗਾ ਕਾਂਗਰਸ ਪਾਰਟੀ ਦਾ ਵਿਧਾਨ ਸਭਾ ਚੋਣਾਂ ’ਚ ਉਮੀਦਵਾਰ
ਰਾਮਪੁਰਾ ਫੂਲ, 29 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਜਿਵੇਂ ਜਿਵੇਂ ਹੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਵਿਚ ਲੱਗੀਆਂ ਹੋਈਆਂ ਹਨ ਉਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਪਾਰਟੀ ਦੇ ਤਿੰਨ ਉਮੀਦਵਾਰ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਮੰਨਦੇ ਹਨ ਜੇਕਰ ਹਲਕਾ ਰਾਮਪੁਰਾ ਫੂਲ ਦੀ ਗੱਲ ਕਰੀਏ ਤਾਂ ਪਿਛਲੇ ਲੰਮੇ ਸਮੇਂ ਤੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਸ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ ਪਰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਉਹ ਕੁਝ ਸਮੇਂ ਬਾਅਦ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ ਪਰ ਉਹ ਤਕਰੀਬਨ ਇੱਕ ਸਾਲ ਬਾਅਦ ਫਿਰ ਕਾਂਗਰਸ ਪਾਰਟੀ ਵਿਚ ਵਾਪਸ ਆ ਗਏ ਸਨ। ਉਨ੍ਹਾਂ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਪਾਰਟੀ ਨੇ ਸੀਨੀਅਰ ਆਗੂ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੂੰ ਯੂਥ ਕਾਂਗਰਸ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਸੀ ਤੇ ਉਹ ਹਲਕੇ ਵਿਚ ਹੁਣ ਤੱਕ ਵਿਚਰ ਰਹੇ ਹਨ ਤੇ ਉਹ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਤੇ ਲਗਾਤਾਰ ਸੰਗਠਨ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ।
ਗ
ਗੁਰਪ੍ਰੀਤ ਸਿੰਘ ਕਾਂਗੜ, ਐਡਵੋਕੇਟ ਜਸਵਿੰਦਰ ਸਿੰਘ ਜੱਸ, ਮਨਜੀਤ ਸਿੰਘ ਬਿੱਟੀ ਦੀ ਤਸਵੀਰ।
30-11-2026
ਰਾਮਪੁਰਾ ਫੂਲ, 29 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਜਿਵੇਂ ਜਿਵੇਂ ਹੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਵਿਚ ਲੱਗੀਆਂ ਹੋਈਆਂ ਹਨ ਉਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਪਾਰਟੀ ਦੇ ਤਿੰਨ ਉਮੀਦਵਾਰ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਮੰਨਦੇ ਹਨ ਜੇਕਰ ਹਲਕਾ ਰਾਮਪੁਰਾ ਫੂਲ ਦੀ ਗੱਲ ਕਰੀਏ ਤਾਂ ਪਿਛਲੇ ਲੰਮੇ ਸਮੇਂ ਤੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਸ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ ਪਰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਉਹ ਕੁਝ ਸਮੇਂ ਬਾਅਦ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ ਪਰ ਉਹ ਤਕਰੀਬਨ ਇੱਕ ਸਾਲ ਬਾਅਦ ਫਿਰ ਕਾਂਗਰਸ ਪਾਰਟੀ ਵਿਚ ਵਾਪਸ ਆ ਗਏ ਸਨ। ਉਨ੍ਹਾਂ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਪਾਰਟੀ ਨੇ ਸੀਨੀਅਰ ਆਗੂ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੂੰ ਯੂਥ ਕਾਂਗਰਸ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਸੀ ਤੇ ਉਹ ਹਲਕੇ ਵਿਚ ਹੁਣ ਤੱਕ ਵਿਚਰ ਰਹੇ ਹਨ ਤੇ ਉਹ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਤੇ ਲਗਾਤਾਰ ਸੰਗਠਨ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਪਿੰਡ ਮਹਿਰਾਜ ਤੋਂ 200 ਗੱਡੀਆਂ ਦੇ ਕਾਫ਼ਲੇ ਨਾਲ ਹਲਕੇ ਵਿਚ ਰੋਡ ਸ਼ੋਅ ਕਰਕੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ ਜੱਸ ਬੱਜੋਆਣਾ ਸਾਬਕਾ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੋਟਭਾਈ ਦੇ ਅਤਿ ਨਜ਼ਦੀਕੀਆਂ ਵਿਚ ਜਾਣੇ ਜਾਂਦੇ ਹਨ। ਇਸੇ ਤਰ੍ਹਾਂ ਪਿਛਲੇ ਦੋ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਸ਼ਾਮਲ ਹੋਏ ਮਨਜੀਤ ਸਿੰਘ ਬਿੱਟੀ ਵੀ ਕਾਂਗਰਸ ਪਾਰਟੀ ਦੇ ਉਮੀਦਵਾਰੀ ਦੇ ਦਾਅਵੇਦਾਰ ਹਨ ਮਨਜੀਤ ਸਿੰਘ ਬਿੱਟੀ ਨੇ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ ਤੇ ਉਹ ਚੋਣ ਹਾਰ ਗਏ ਸਨ ਤੇ 2022 ਦੀਆਂ ਚੋਣਾਂ ਵੇਲੇ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ ਉਨ੍ਹਾਂ ਨੂੰ ਪਿਛਲੇ ਮਹੀਨੇ ਰਾਜਾ ਵੜਿੰਗ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ ਮਨਜੀਤ ਬਿੱਟੀ ਵੀ ਰਾਜਾ ਵੜਿੰਗ ਦੇ ਕਰੀਬੀ ਹਨ। ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਮਪੁਰਾ ਸ਼ਹਿਰ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਸਨ ਗੁਰਪ੍ਰੀਤ ਕਾਂਗੜ ਚਰਨਜੀਤ ਚੰਨੀ ਦੇ ਨਜ਼ਦੀਕੀ ਸਾਥੀ ਹਨ ਤੇ ਲਗਾਤਾਰ ਹਲਕੇ ਵਿਚ ਵਿਚਰ ਰਹੇ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਪਾਰਟੀ ਇਨ੍ਹਾਂ ਤਿੰਨਾਂ ਆਗੂਆਂ ਵਿਚੋਂ ਕਿਸ ਨੂੰ ਟਿਕਟ ਦੇ ਕੇ ਆਪਣਾ ਉਮੀਦਵਾਰ ਐਲਾਨ ਕਰਦੀ ਹੈ।