ਤਲਵੰਡੀ ਸਾਬੋ, 3 ਜਨਵਰੀ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਪਦ ਉੱਨਤ ਕਰਕੇ ਡੀ.ਆਈ.ਜੀ ਬਣਾਏ ਗਏ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਮੈਡਮ ਅਵਨੀਤ ਕੌਂਡਲ (ਆਈ.ਪੀ.ਐੱਸ) ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ |ਤਖਤ ਸਾਹਿਬ ਪੁੱਜਣ ਤੇ ਸਥਾਨਕ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਤਖਤ ਸਾਹਿਬ ਮੱਥਾ ਟੇਕਣ ਉਪਰੰਤ ਮੈਡਮ ਅਵਨੀਤ ਕੌਂਡਲ ਨੇ ਕੁਝ ਸਮਾਂ ਗੁਰਬਾਣੀ ਕੀਰਤਨ ਸ੍ਰਵਣ ਕੀਤਾ | ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਕੋਈ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਕਿਹਾ ਕਿ ਉਹ ਇਕ ਸ਼ਰਧਾਲੂ ਵਜੋਂ ਤਖਤ ਸਾਹਿਬ ਨਤਮਸਤਕ ਹੋਣ ਪੁੱਜੇ ਹਨ ਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਹੈ | ਇਸ ਸਮੇਂ ਜਿੱਥੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਡੀ.ਐੱਸ.ਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਮੌਜੂਦ ਰਹੇ ਉੇੱਥੇ ਥਾਣਾ ਤਲਵੰਡੀ ਸਾਬੋ ਮੁਖੀ ਹਰਬੰਸ ਸਿੰਘ ਵੀ ਇਸ ਮੌਕੇ ਹਾਜ਼ਰ ਦਿਖਾਈ ਦਿੱਤੇ |
ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਂਡਲ ਸ਼ੁਕਰਾਨੇ ਵਜੋਂ ਤਖਤ ਸਾਹਿਬ ਨਤਮਸਤਕ ਹੋਏ
ਅਜੀਤ ਡੈਸਕ
04-01-2026