05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਾਕੀ ਖਿਡਾਰੀ ਇੰਜ. ਬਲਵੰਤ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 04-01-2026

ਸੰਗਤ ਮੰਡੀ, 3 ਜਨਵਰੀ (ਸੁਖਤੇਜ ਧਾਲੀਵਾਲ)-ਮੱਧ ਪ੍ਰਦੇਸ਼ ਦੀ ਰਾਜਧਾਨੀ ਜੱਬਲਪੁਰ ਵਿਖੇ ਹੋਏ 47ਵੇਂ ਆਲ ਇੰਡੀਆ ਇਲੈਕਟਰਸਿਟੀ ਕੰਟਰੋਲ ਬੋਰਡ ਹਾਕੀ ਟੂਰਨਾਮੈਂਟ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਗਈ | ਹਾਕੀ ਟੀਮ 'ਚ ਸ਼ਾਮਿਲ ਪੀ ਐਸ ਪੀ ਸੀ ਐਲ ਸੰਗਤ ਦੇ ਖਿਡਾਰੀ ਸਹਾਇਕ ਇੰਜਨੀਅਰ ਬਲਵੰਤ ਸਿੰਘ ਨੂੰ ਵਿਭਾਗ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦਿਆਂ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਬਦਲੇ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਅੱਜ ਉਨ੍ਹਾਂ ਨੂੰ ਸਬ ਡਵੀਜ਼ਨ ਸੰਗਤ ਵਿਖੇ ਪਹੁੰਚਣ ਤੇ ਸਮੂਹ ਬਿਜਲੀ ਕਰਮਚਾਰੀਆਂ ਵਲੋਂ ਹਾਰ ਪਾ ਕੇ ਭਰਵਾਂ ਸੁਆਗਤ ਕੀਤਾ ਅਤੇ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਐਕਸ਼ਨ ਸੰਦੀਪ ਗਰਗ, ਜੇ. ਈ. ਬਲਵੰਤ ਸਿੰਘ, ਦਲਜੀਤ ਸਿੰਘ ਸੁਪਰਡੈਂਟ, ਐਸ. ਡੀ. ਓ. ਗੁਰਦੀਪ ਸਿਘ, ਜੇ ਈ ਵਨ ਜਗਰਾਜ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਲਾਈਨਮੈਨ, ਸੁਰਿੰਦਰ ਸਿੰਘ, ਰਮਨ ਕੁਮਾਰ, ਕਾਕਾ ਸਿੰਘ, ਗੁਰਪ੍ਰੀਤ ਸਿੰਘ, ਲੱਡੂ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲਗੱਡੀ ਹੇਠ ਕੁਚਲੇ ਜਾਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਂਡਲ ਸ਼ੁਕਰਾਨੇ ਵਜੋਂ ਤਖਤ ਸਾਹਿਬ ਨਤਮਸਤਕ ਹੋਏ
Ad Position 24