05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰੇਲਗੱਡੀ ਹੇਠ ਕੁਚਲੇ ਜਾਣ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 04-01-2026
ਬਠਿੰਡਾ, 3 ਜਨਵਰੀ (ਅਵਤਾਰ ਸਿੰਘ ਕੈਂਥ)-ਬੀਤੀ ਰਾਤ ਸਥਾਨਕ ਅਮਰਪੁਰਾ ਓਵਰ ਬਿ੍ਜ ਨੇੜੇ ਇਕ ਵਿਅਕਤੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਬੁਰੀ ਤਰ੍ਹਾਂ ਕੁਚਲਿਆ ਗਿਆ | ਸਹਾਰਾ ਹੈੱਡਕੁਆਰਟਰ 'ਤੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ | ਵਿਅਕਤੀ ਦੀ ਲਾਸ਼ ਰੇਲਵੇ ਟਰੈਕ 'ਤੇ ਪਈ ਸੀ | ਸਹਾਰਾ ਟੀਮ ਨੇ ਜੀ ਆਰ ਪੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ ਦੀ ਪਹਿਚਾਣ ਗੁਰਮੁਖ ਸਿੰਘ ਪੁੱਤਰ ਸੁੰਦਰ ਸਿੰਘ (50) ਵਾਸੀ ਸ਼ਿਵ ਨਗਰ ਵਜੋਂ ਹੋਈ ਹੈ | ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਐਂਬੂਲੈਂਸ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਮੀਡੀਆ ਦੀ ਆਜ਼ਾਦੀ 'ਤੇ ਹਮਲੇ ਬੰਦ ਕਰੇ-ਖੁਸ਼ਵੰਤ ਸਿੰਘ ਜੀਦਾ <br/> ਅਗਲੀ ਖ਼ਬਰ ਹਾਕੀ ਖਿਡਾਰੀ ਇੰਜ. ਬਲਵੰਤ ਸਿੰਘ ਦਾ ਸਨਮਾਨ
Ad Position 24