05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਰਕਾਰ ਮੀਡੀਆ ਦੀ ਆਜ਼ਾਦੀ 'ਤੇ ਹਮਲੇ ਬੰਦ ਕਰੇ-ਖੁਸ਼ਵੰਤ ਸਿੰਘ ਜੀਦਾ <br/>

Ad Position 21
No active advertisement
ਅਜੀਤ ਡੈਸਕ 04-01-2026

ਬਠਿੰਡਾ, 3 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਟ੍ਰਾਂਸਪੋਰਟ ਨੰਬਰਦਾਰ ਖੁਸ਼ਵੰਤ ਸਿੰਘ ਜੀਦਾ ਨੇ ਪੰਜਾਬ ਸਰਕਾਰ ਵਲੋਂ ਕੁਝ ਪੱਤਰਕਾਰਾਂ, ਆਰ. ਟੀ. ਆਈ. ਕਾਰਕੁੰਨ ਤੇ ਯੂਟਿਊਬਰਾਂ 'ਤੇ ਮੁਕੱਦਮਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੀਡੀਆ ਦੀ ਆਜ਼ਾਦੀ 'ਤੇ ਅਜਿਹੇ ਹਮਲੇ ਬੰਦ ਕਰੇ | ਉਨ੍ਹਾਂ ਕਿਹਾ ਕਿ ਜਦੋ ਜ਼ਬਰ ਜ਼ੁਲਮ ਦਾ ਸ਼ਿਕਾਰ ਹੋਏ ਆਮ ਲੋਕਾਂ ਦੀ ਸਰਕਾਰੇ-ਦਰਬਾਰੇ ਸੁਣਵਾਈ ਨਹੀਂ ਹੁੰਦੀ ਤਾਂ ਆਖਰ ਮੀਡੀਆ ਹੀ ਉਨ੍ਹਾਂ ਦੀ ਆਵਾਜ਼ ਨੂੰ ਚੁੱਕ ਕੇ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਂਦਾ ਹੈ ਤੇ ਜਦੋਂ ਕੋਈ ਵੀ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ 'ਤੇ ਖਰਾ ਨਹੀਂ ਉੱਤਰਦੀ ਤਾਂ ਉਸ ਦੀ ਵਾਅਦਾ ਖਿਲਾਫ਼ੀ ਨੂੰ ਵੀ ਇਹ ਮੀਡੀਆ ਲੋਕਾਂ ਵਿਚ ਉਜਾਗਰ ਕਰਦਾ ਹੈ, ਜੋ ਉਸ ਦਾ ਫ਼ਰਜ਼ਾ ਬਣਦਾ ਹੈ ਪਰ ਪੰਜਾਬ ਸਰਕਾਰ ਨੇ ਆਪਣੇ 'ਤੇ ਸਵਾਲ ਖੜ੍ਹੇ ਕਰਨ ਵਾਲੇ ਮੀਡੀਆ ਨੂੰ ਦਬਾਉਣ ਦਾ ਰਾਹ ਚੁਣਿਆ ਹੋਇਆ ਹੈ, ਜੋ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ | ਖੁਸ਼ਵੰਤ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਹੈ ਕਿ ਉਹ ਇਸੇ ਮੀਡੀਆ ਸਹਾਰੇ ਸੱਤਾ 'ਤੇ ਕਾਬਜ਼ ਹੋਈ ਹੈ ਪਰ ਹੁਣ ਉਨ੍ਹਾਂ ਸਾਧਨਾਂ ਦੀ ਆਵਾਜ਼ ਨੂੰ ਦਬਾਉਣਾ ਬਿਲਕੁੱਲ ਵੀ ਠੀਕ ਨਹੀਂ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਉੱਕਤ ਵਿਅਕਤੀਆਂ 'ਤੇ ਦਰਜ ਮੁਕੱਦਮੇ ਰੱਦ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਗੁਰਲਾਲ ਸਿੰਘ ਬੱਲੋ ਆਪ ਕਿਸਾਨ ਵਿੰਗ ਦੇ ਬਲਾਕ ਕੋਅਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ ਰੇਲਗੱਡੀ ਹੇਠ ਕੁਚਲੇ ਜਾਣ ਨਾਲ ਵਿਅਕਤੀ ਦੀ ਮੌਤ
Ad Position 24