05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦੁਕਾਨ ਅੰਦਰ ਦਾਖਲ ਹੋ ਕੇ ਦੁਕਾਨਦਾਰ ਦੀ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 04-01-2026
ਰਾਮਾਂ ਮੰਡੀ, 3 ਜਨਵਰੀ (ਤਰਸੇਮ ਸਿੰਗਲਾ)-ਨੇੜਲੇ ਪਿੰਡ ਕੋਟਬਖਤੂ ਵਿਖੇ ਇਕ ਮਹਿਲਾ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਨਵੇਂ ਸਾਲ ਵਾਲੇ ਦਿਨ ਇਕ ਜਨਵਰੀ ਨੂੰ ਕਿ੍ਸ਼ਨ ਸਿੰਘ ਵਾਸੀ ਕੋਟਬਖਤੂ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਉਸ ਦੀ ਸੋਟੀਆਂ ਨਾਲ ਕੁੱਟਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ | ਜ਼ਖ਼ਮੀ ਕਿ੍ਸ਼ਨ ਸਿੰਘ ਦੇ ਬਿਆਨਾਂ 'ਤੇ ਰਾਮਾਂ ਪੁਲਿਸ ਨੇ ਰਜਿੰਦਰ ਸਿੰਘ, ਨਾਹਰਾ ਸਿੰਘ, ਕਿੱਕਾ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਰੰਗੂ ਸਿੰਘ ਦੇ ਲੜਕੇ ਅਤੇ ਰੰਗੂ ਸਿੰਘ ਦੀ ਘਰਵਾਲੀ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਇਕ ਦੋਸ਼ੀ ਹਰਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ | ਮਾਮਲੇ ਦੀ ਜਾਂਚ ਕਰ ਰਹੇ ਏ ਐਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਕਿ੍ਸ਼ਨ ਸਿੰਘ ਨੇ ਝਗੜੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਅਤੇ ਇੰਪਲਾਈਜ਼ ਇੰਜੀਨੀਅਰ ਅਤੇ ਪੈਨਸ਼ਨਰ ਪੱਛਮ ਜ਼ੋਨ ਬਠਿੰਡਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੀਡ ਫੈਕਟਰੀ ਵਿਚੋਂ 207 ਗੱਟੇ ਝੋਨਾ ਚੋਰੀ
Ad Position 24