05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੱਤਰਕਾਰਾਂ ਖ਼ਿਲਾਫ਼ ਕਾਰਵਾਈ ਕਰਨਾ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ-ਰਣਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 04-01-2026
ਗੋਨਿਆਣਾ, 3 ਜਨਵਰੀ (ਲਛਮਣ ਦਾਸ ਗਰਗ)-ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਅਤੇ ਸੋਸ਼ਲ ਮੀਡਿਆ ਕਾਰਕੁੰਨਾਂ ਖਿਲਾਫ਼ ਕੀਤੀ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਅੱਜ ਇੱਥੇ ਯੂਨੀਅਨ ਵਲੋਂ ਜਾਰੀ ਇਕ ਬਿਆਨ ਵਿਚ ਸੰਯੁਕਤ ਸਕੱਤਰ ਮਪਹਵ ਰਣਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਤਾਨਾਸ਼ਾਹੀ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਅਜ਼ਾਦੀ 'ਤੇ ਹਮਲਾ ਕਰਕੇ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੱਚ ਦਾ ਸਾਹਮਣਾ ਕਰਨ ਦੇ ਕਾਬਿਲ ਨਹੀਂ ਹੈ | ਉਨ੍ਹਾਂ ਕਿਹਾ ਕਿ ਸੂਚਨਾ ਦਾ ਅਧਿਕਾਰ ਹਰ ਇਨਸਾਨ ਦਾ ਬੁਨਿਆਦੀ ਹੱਕ ਹੈ, ਜਿਸ ਨੂੰ ਖੋਹਣਾ ਲੋਕਤੰਤਰ ਦੀ ਹੱਤਿਆ ਕਰਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਦੇ 10 ਕਾਰਕੁੰਨਾਂ ਨੇ ਸਰਕਾਰ ਦਾ ਅਸਲ ਚਿਹਰਾ ਨੰਗਾ ਕਰਕੇ ਆਪਣਾ ਫ਼ਰਜ਼ ਨਿਭਾਇਆ ਸੀ ਤਾਂ ਕਿ ਲੋਕ ਸਰਕਾਰ ਦੀਆਂ ਆਪ ਹੁਦਰੀਆਂ ਬਾਰੇ ਜਾਣੂ ਹੋ ਸਕਣ | ਉਨ੍ਹਾਂ ਕਿਹਾ ਕਿ ਇਹ ਸਰਕਾਰ ਹਰ ਮਾਮਲੇ ਵਿਚ ਫੇਲ੍ਹ ਸਾਬਿਤ ਹੋਈ ਹੈ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਵੋਟਾਂ ਵਿਚ ਭੁਗਤੇਗੀ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਮਜ਼ਬੂਤੀ ਵੱਲ ਵਧ ਰਿਹੈ-ਦੀਵਾਨ ਸਿੰਘ ਡਿੱਖ <br/> ਅਗਲੀ ਖ਼ਬਰ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਧਨÏਲਾ ਨੇ ਨੰਬਰਦਾਰ ਯੂਨੀਅਨ ਦੇ ਸੂਬਾ ਸਰਪ੍ਰਸਤ ਦੀ ਪਿੰਡਾਂ ਤੇ ਲਿਖੀ ਗਈ ਕਿਤਾਬ 'ਪੈਡਾ...
Ad Position 24