05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਮਜ਼ਬੂਤੀ ਵੱਲ ਵਧ ਰਿਹੈ-ਦੀਵਾਨ ਸਿੰਘ ਡਿੱਖ <br/>

Ad Position 21
No active advertisement
ਅਜੀਤ ਡੈਸਕ 04-01-2026
ਨੂੰ ਬਠਿੰਡਾ, 3 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਡੈਲੀਗੇਟ ਦੀਵਾਨ ਸਿੰਘ ਡਿੱਖ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ ਤੇ ਪੰਜਾਬ ਅਤੇ ਪੰਥ ਦਾ ਭਲਾ ਚਾਹੁਣ ਵਾਲੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਰਪ੍ਰਸਤ ਰਵੀਇੰਦਰ ਸਿੰਘ ਸਮੇਤ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਨਵ-ਨਿਯੁਕਤ ਕੀਤੇ ਗਏ ਸਾਰੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇੰਨ੍ਹਾਂ ਆਗੂਆਂ ਦੀ ਅਗਵਾਈ 'ਚ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ | ਸ. ਡਿੱਖ ਨੇ ਕੇਂਦਰ ਸਰਕਾਰ ਦੇ ਮਨਰੇਗਾ ਨੂੰ ਕਮਜ਼ੋਰ ਕਰਨ ਵਾਲੇ ਕਾਨੂੰਨ ਦਾ ਵਿਰੋਧ ਕਰਦਿਆਂ ਕਿਹਾ ਕਿ ਮਨਰੇਗਾ ਦੀ ਫੰਡ ਰਾਸ਼ੀ ਦਾ ਕੇਂਦਰ ਦਾ 90 ਫੀਸਦੀ ਹਿੱਸਾ ਘਟਾ ਕੇ 60 ਅਤੇ ਰਾਜ ਸਰਕਾਰਾਂ ਦਾ ਹਿੱਸਾ 10 ਫੀਸਦੀ ਤੋਂ ਵਧਾ ਕੇ 40 ਫੀਸਦੀ ਕਰਕੇ ਰਾਜ ਸਰਕਾਰਾਂ 'ਤੇ ਵਾਧੂ ਆਰਥਿਕ ਬੋਝ ਪਾ ਦਿੱਤਾ ਗਿਆ, ਜੋ ਰਾਜ ਸਰਕਾਰਾਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਧੱਕਾ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਕਿਸੇ ਵੀ ਹਾਲਤ 'ਚ ਖ਼ਤਮ ਨਹੀਂ ਹੋਣ ਦੇਵਾਂਗੇ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਰਪ੍ਰਸਤ ਰਵੀਇੰਦਰ ਸਿੰਘ ਦੀ ਅਗਵਾਈ 'ਚ ਸੰਘਰਸ਼ ਵਿੱਢਿਆ ਜਾਵੇਗਾ | ਇਸ ਤੋਂ ਇਲਾਵਾ ਡਿੱਖ ਨੇ ਪੰਜਾਬ ਸਰਕਾਰ ਵਲੋਂ ਮੀਡੀਆ ਦੀ ਆਜ਼ਾਦੀ 'ਤੇ ਕੀਤੇ ਜਾ ਰਹੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖਾਦਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਜਾਂ ਨਿਸਚਿਤ ਦਰ ਤੋਂ ਵੱਧ ਕੀਮਤਾਂ 'ਤੇ ਵਿਕਰੀ ਕਿਸੇ ਵੀ ਸੂਰਤ 'ਚ ਨਹੀਂ ਕੀਤੀ ਜਾ... ਅਗਲੀ ਖ਼ਬਰ ਪੱਤਰਕਾਰਾਂ ਖ਼ਿਲਾਫ਼ ਕਾਰਵਾਈ ਕਰਨਾ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ-ਰਣਜੀਤ ਕੌਰ <br/>
Ad Position 24