05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੇ ਨਿੱਜੀਕਰਨ ਖ਼ਿਲਾਫ਼ 15 ਪਿੰਡਾਂ 'ਚ ਕੀਤਾ ਮੋਟਰ-ਸਾਈਕਲ ਮਾਰਚ 16 ਜਨਵਰੀ ਨੂੰ ਬਠਿੰਡਾ ਪ੍ਰਦਰਸ਼ਨ 'ਚ ਪੁੱਜਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 04-01-2026
ਚਾਉਕੇ, 3 ਜਨਵਰੀ (ਮਨਜੀਤ ਸਿੰਘ ਘੜੈਲੀ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ 16 ਜਨਵਰੀ ਨੂੰ ਸਾਰੇ ਪੰਜਾਬ ਦੇ ਡੀ ਸੀ ਦਫ਼ਤਰਾਂ ਤੇ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਧਰਨੇ ਦਿੱਤੇ ਜਾਣੇ ਹਨ , ਜਿਸ ਤਹਿਤ ਬਲਾਕ ਰਾਮਪੁਰਾ ਦੇ ਪਿੰਡਾਂ ਵਿੱਚ ਝੰਡਾ ਮਾਰਚ ਮੋਟਰਸਾਈਕਲ ਮਾਰਚ ਕੀਤਾ ਗਿਆ, ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਬਠਿੰਡਾ ਦੇ ਜਰਨਲ ਸਕੱਤਰ ਗੁਰਨਾਮ ਸਿੰਘ ਮਹਿਰਾਜ, ਬਲਾਕ ਪ੍ਰਧਾਨ ਸਰਦੂਲ ਸਿੰਘ ਅਤੇ ਜਨਰਲ ਸਕੱਤਰ ਜਗਦੀਸ਼ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਮੈਂਬਰ ਹਰਿੰਦਰ ਬਿੰਦੂ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਲਾਬ ਸਿੰਘ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ, ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਅਧਿਆਪਕ ਆਗੂ ਬਲਵਿੰਦਰ ਸਿੰਘ ਬਲਜੀਤ ਸਿੰਘ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ¢ ਆਗੂਆਂ ਨੇ ਕਿਹਾ ਕਿ ਨਿੱਜੀਕਰਨ ਦੇ ਇਹਨਾਂ ਕਦਮਾਂ ਅਤੇ ਹੋਰ ਧੱਕੇਸ਼ਾਹੀਆਂ ਦੇ ਖਿਲਾਫ ਬੋਲਣ ਵਾਲੇ ਸੰਘਰਸ਼ੀ ਲੋਕਾਂ ਅਤੇ ਪੱਤਰਕਾਰਾਂ ਨੂੰ ਪੰਜਾਬ ਸਰਕਾਰ ਵਲੋਂ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ ਪਿਛਲੇ ਦਿਨੀਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲÏਦ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਦਸ ਪੱਤਰਕਾਰਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ¢ ਆਗੂਆਂ ਨੇ ਇਹਨਾਂ ਸਾਰੀਆਂ ਨੀਤੀਆਂ ਅਤੇ ਜਬਰ ਦੇ ਖਿਲਾਫ ਲੋਕਾਂ ਨੂੰ ਇਕਮੁੱਠ ਹੋਣ ਅਤੇ 16 ਜਨਵਰੀ ਨੂੰ ਡੀ ਸੀ ਦਫ਼ਤਰ ਬਠਿੰਡਾ ਵਿਖੇ ਪਹੁੰਚਣ ਦਾ ਸੱਦਾ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਅਪਰਾਧਨਾਮਾ- 59 ਗ੍ਰਾਮ ਹੈਰੋਇਨ ਸਮੇਤ 7 ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ • ਸੰਗਤਾਂ ਨੇ ਨਗਰ ਕੀਰਤਨ ਵਿਚ ਹਾਜ਼...
Ad Position 24