ਬਠਿੰਡਾ, 3 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਸ਼ਹਿਰ ਅਤੇ ਪਿੰਡਾਂ ਦੇ ਵੱਖ-ਵੱਖ ਇਲਾਕੇ ਵਿਚੋਂ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 59 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ 7 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਦੇ ਖਿਲਾਫ ਸ਼ਹਿਰ ਦੇ ਵੱਖ-ਵੱਖ ਥਾਣਿਆਂ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਕੀਤੀ ਗਈ ਹੈ | ਪਹਿਲੇ ਮਾਮਲੇ 'ਚ ਥਾਣਾ ਸਿਵਲ ਲਾਇਨ ਦੇ ਐਸ.ਐਚ.ਓ. ਹਰਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਿਲੰਕ ਰੋਡ ਅਮਰਪੁਰਾ ਬਸਤੀ ਤੋਂ ਸਾਹਿਲ ਸਿੰਘ ਵਾਸੀ ਸ਼ਹੀਦ ਉੱਧਮ ਸਿੰਘ ਨਗਰ ਦੀ ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਵਲੋਂ ਮੁਲਜ਼ਮ ਨੂੰ ਮੌਕੇ ਤੋਂ ਹੀ ਗਿ੍ਫ਼ਤਾਰ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਹੈ, ਇਸੇ ਤਰ੍ਹਾਂ ਦੂਜੇ ਮਾਮਲੇ 'ਚ ਸ਼ਹੀਦ ਉੱਧਮ ਸਿੰਘ ਨਗਰ ਤੋਂ ਪਿਯੂਸ਼ ਕੁਮਾਰ ਵਾਸੀ ਸਹੀਦ ਉੱਧਮ ਸਿੰਘ ਨਗਰ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 8 ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਜਿਸ ਨੂੰ ਗਿ੍ਫ਼ਤਾਰ ਕਰਦੇ ਹੋਏ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਤੀਸਰੇ ਮਾਮਲੇ 'ਚ ਸੀਆਈਏ-2 ਦੇ ਸਹਾਇਕ ਥਾਣੇਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਭੁੱਚੋ ਕਲਾਂ ਕੋਲੋਂ ਗਸ਼ਤ ਦੌਰਾਨ ਦੋ ਸ਼ੱਕੀ ਵਿਅਕਤੀ ਜਗਜੀਤ ਸਿੰਘ ਅਤੇ ਗੁਰਤੇਜ ਸਿੰਘ ਵਾਸੀ ਪਿੰਡ ਕੌਰ ਸਿੰਘ ਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਦੋਵੇਂ ਮੁਲਜ਼ਮਾਂ ਨੂੰ ਮੌਕੇ ਤੋਂ ਹੀ ਗਿ੍ਫ਼ਤਾਰ ਕਰਦੇ ਹੋਏ ਥਾਣਾ ਕੈਂਟ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਸੀਆਈਏ-1 ਵਲੋਂ ਪਿੰਡ ਬੀੜ ਬਹਿਮਣ ਤੋਂ ਪਰਮਜੀਤ ਸਿੰਘ ਵਾਸੀ ਬੀੜ ਤਲਾਬ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਸਦਰ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਥਾਣਾ ਸਦਰ ਪੁਲਿਸ ਨੇ ਲਖਵੀਰ ਸਿੰਘ ਅਤੇ ਸੁਖਪ੍ਰੀਤ ਸਿੰਘ ਵਾਸੀ ਵਿਰਕ ਖ਼ੁਰਦ ਨੂੰ ਮਲੋਟ ਰੋਡ ਤੋਂ ਪਿੰਡ ਵਿਰਕ ਖ਼ੁਰਦ ਤੋਂ 11 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਦੋਵਾਂ ਮੁਲਜ਼ਮਾਂ ਦੇ ਥਾਣਾ ਸਦਰ 'ਚ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |