ਗੋਨਿਆਣਾ, 3 ਜਨਵਰੀ (ਲਛਮਣ ਦਾਸ ਗਰਗ)- 11 ਤਾਰੀਖ ਨੂੰ ਭੁੱਚੋ ਵਿਚ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਰੈਲੀ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਭੁੱਚੋ ਹਲਕੇ ਦੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਅੱਜ ਗੋਨਿਆਣਾ ਦੀ ਪੰਚਾਇਤ ਧਰਮਸ਼ਾਲਾ ਵਿੱਚ ਇੱਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ਼ਹਿਰ ਦੇ ਕੁਝ ਪੁਰਾਣੇ (ਟਕਸਾਲੀ) ਨੇਤਾਵਾਂ ਦੀ ਗੈਰ ਹਾਜ਼ਰੀ ਸਬੰਧੀ ਪੁੱਛੇ ਗਏ ਸਵਾਲ 'ਤੇ ਸਾਬਕਾ ਵਿਧਾਇਕ ਕੋਟਭਾਈ ਨੇ ਕਿਹਾ ਕਿ ਜੇਕਰ ਕੋਈ ਨੇਤਾ ਨਾਰਾਜ਼ ਹੈ ਤਾਂ ਪਾਰਟੀ ਦੇ ਸੀਨੀਅਰ ਨੇਤਾ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ | ਉਕਤ ਨੇ ਕਿਹਾ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲਵੇਗੀ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ 'ਤੇ ਜੱਟ ਮਹਾਂਸਭਾ ਦੇ ਪ੍ਰਧਾਨ ਅਵਤਾਰ ਸਿੰਘ, ਗੁਰਦੀਪ ਸਿੰਘ ਬਰਾੜ, ਅਜੀਤ ਸਿੰਘ ਜੀਤਾ ਚੜ੍ਹਦੀਕਲਾ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ |