06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਰਕਾਰ ਵਲੋਂ ਪੱਤਰਕਾਰਾਂ 'ਤੇ ਝੂਠੇ ਪੁਲਿਸ ਕੇਸ ਦਰਜ ਕਰਨ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 04-01-2026
ਲਹਿਰਾ ਮੁਹੱਬਤ, 3 ਜਨਵਰੀ (ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਨੀਲੋਂ, ਰਮਨਦੀਪ ਸਿੰਘ, ਪਰਮਜੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਦੇ ਉਨ੍ਹਾਂ ਨਾਦਰਸ਼ਾਹੀ ਫੁਰਮਾਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ | ਜਿਨ੍ਹਾਂ ਰਾਹੀਂ ਵੱਖ-ਵੱਖ ਬੇਸਿਰਪੈਰ ਬਹਾਨਿਆਂ ਹੇਠ ਪੰਜਾਬ ਦੇ ਦਸ ਪੱਤਰਕਾਰਾਂ ਉਪਰ ਝੂਠੇ ਪਰਚੇ ਦਰਜ਼ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੀ ਧਮਕੀ ਦਿੱਤੀ ਗਈ ਹੈ |ਆਗੂਆਂ ਵਲੋਂ ਕਿਹਾ ਗਿਆ ਕਿ ਇਹ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਹੈ, ਇਹ ਸੱਚ ਦੀ ਆਵਾਜ਼ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦੀ ਇੱਕ ਸਾਜ਼ਿਸ਼ ਹੈ | ਇਹ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਖ਼ੁਦ ਹੜੱਪਣ ਅਤੇ ਕਾਰਪੋਰੇਟ ਲੁਟੇਰਿਆਂ ਅੱਗੇ ਪਰੋਸਣ ਦੇ ਕੁਕਰਮਾਂ ਤੇ ਮਿਹਨਤਕਸ਼ ਲੋਕਾਂ ਤੋਂ ਚੋਰੀ ਪਰਦਾ ਪਾਕੇ ਰੱਖਣ ਦੀ ਇੱਕ ਗਿਣੀ-ਮਿਥੀ ਸਾਜ਼ਿਸ਼ ਹੈ | ਜਿਸ ਨੂੰ ਪੰਜਾਬ ਦੇ ਮਿਹਨਤਕਸ਼ ਲੋਕ ਕਿਸੇ ਵੀ ਹਾਲਤ ਵਿੱਚ ਪ੍ਰਵਾਨ ਨਹੀਂ ਕਰਨਗੇ | ਮੋਰਚੇ ਦੇ ਆਗੂਆਂ ਨੇ ਪੱਤਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਉਜਾੜ ਦਾ ਰੂਪ ਧਾਰ ਚੁੱਕੈ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਬਣਿਆ ਬੈਡਮਿੰਟਨ ਹਾਲ <br/> ਅਗਲੀ ਖ਼ਬਰ ਭੁੱਚੋ 'ਚ ਹੋਣ ਵਾਲੀ ਕਾਂਗਰਸ ਰੈਲੀ ਸੰਬੰਧੀ ਮੀਟਿੰਗ
Ad Position 24