25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਮੌਕੇ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਦੇ ਜੇਤੂ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 29-01-2026

ਰਾਮਪੁਰਾ ਫੂਲ, 28 ਜਨਵਰੀ (ਹੇਮੰਤ ਕੁਮਾਰ ਸ਼ਰਮਾ)-ਚੈਂਪੀਅਨਜ਼ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿਚ ਜਿੱਤ ਹਾਸਿਲ ਕਰਨ ਵਾਲੇ ਰਾਮਪੁਰਾ ਫੂਲ ਸਬ ਡਵੀਜ਼ਨ ਦੇ 5 ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸ਼ਾਰਪ ਬ੍ਰੇਨਸ ਏਜੂਕੇਸ਼ਨ ਦੇ ਡਾਇਰਕੈਟਰ ਰੰਜੀਵ ਗੋਇਲ ਨੇ ਦੱਸਿਆ ਕਿ ਰਾਮਪੁਰਾ ਫੂਲ ਦੇ ਵਿਦਿਆਰਥੀ ਆਵਿਆ ਗਰੋਵਰ ਸਪੁੱਤਰੀ ਡਾ: ਨਰਿੰਦਰ ਗਰੋਵਰ, ਪੂਰਵੀ ਸਪੁੱਤਰੀ ਤਰੇਸਮ ਲਾਲ, ਗੀਤਾਂਸ ਗਰਗ ਸਪੁੱਤਰ ਵਿਸ਼ਵਦੀਪ ਗਰਗ, ਪ੍ਰਤਿਭਾ ਸਪੁੱਤਰੀ ਸੌਰਵ ਗੁਪਤਾ ਅਤੇ ਭਗਤਾ ਭਾਈਕਾ ਦੀ ਵਰਤਿਕਾ ਗਰਗ ਸਪੁੱਤਰੀ ਅਜੈ ਗਰਗ ਨੇ 31 ਦੇਸ਼ਾਂ ਦੇ 30 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਹੋਏ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿਚ ਜਿੱਤ ਹਾਸਿਲ ਕਰਕੇ ਇਲਾਕੇ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਸੀ | ਗਣਤੰਤਰ ਦਿਵਸ ਸਮਾਗਮ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਐਸਡੀਐਮ ਸੁਨੀਲ ਫੋਗਾਟ ਆਈ ਏ ਐਸ, ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਡੀ ਐਸ ਪੀ ਫੂਲ ਮਨੋਜ ਕੁਮਾਰ, ਨਾਇਬ ਤਹਿਸੀਲਦਾਰ ਵਿਕਾਸ ਕੁਮਾਰ ਅਤੇ ਹੋਰਾਂ ਅਧਿਕਾਰੀਆਂ ਨੇ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੀ ਚੋਣ ਸੰਬੰਧੀ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਕੀਤੀ ਵਰਕਰ ਮੀਟਿੰਗ ਅਗਲੀ ਖ਼ਬਰ ਸਿਵਲ ਏਅਰਪੋਰਟ ਵਿਰਕ ਕਲਾਂ ਵਿਖੇ ਗਣਤੰਤਰ ਦਿਵਸ ਮਨਾਇਆ
Ad Position 24