25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਦਿਲ ਦਾ ਦੌਰਾ ਪੈਣ ਨਾਲ ਰੇਲਵੇ ਯਾਤਰੀ ਦੀ ਮੌਤ

Ad Position 21
No active advertisement
ਅਜੀਤ ਡੈਸਕ 29-01-2026
ਬਠਿੰਡਾ, 28 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ ਇਕ 'ਤੇ ਬਨਾਰਸ ਜਾਣ ਵਾਲੇ ਇਕ ਵਿਅਕਤੀ ਦੀ ਅਚਾਨਕ ਹਾਲਤ ਨਾਜ਼ੁਕ ਹੋ ਗਈ¢ ਸਹਾਰਾ ਹੈੱਡਕੁਆਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਟੀਮ ਲੈ ਕੇ ਮੌਕੇ 'ਤੇ ਪਹੁੰਚੇ¢ ਉੱਥੇ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਸੀ, ਜਿਸ ਨੂੰ ਸਹਾਰਾ ਟੀਮ ਐਂਬੂਲੈਂਸ ਵਿਚ ਚੁੱਕ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਗਈ ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਵਿਅਕਤੀ ਨੂੰ ਮਿ੍ਤਕ ਐਲਾਨ ਦਿੱਤਾ¢ ਮਿ੍ਤਕ ਦੀ ਪਹਿਚਾਣ ਲਾਭ ਸਿੰਘ ਪੁੱਤਰ ਮਿੱਠੂ ਸਿੰਘ (62) ਵਾਸੀ ਪਿੰਡ ਨਹੀਆਂ ਵਾਲਾ ਵਜੋਂ ਹੋਈ ਹੈ¢ ਸਹਾਰਾ ਟੀਮ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਮਿ੍ਤਕ ਦੇ ਪਰਿਵਾਰ ਨੂੰ ਪੁਲਿਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸੌਂਪ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੇਅਰ ਦੇ ਨਾਂਅ 'ਤੇ ਮਨੀ ਟਰਾਂਸਫ਼ਰ ਵਾਲੇ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ <br/> ਅਗਲੀ ਖ਼ਬਰ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ
Ad Position 24