25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੇਅਰ ਦੇ ਨਾਂਅ 'ਤੇ ਮਨੀ ਟਰਾਂਸਫ਼ਰ ਵਾਲੇ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 29-01-2026
ਬਠਿੰਡਾ, 28 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਇਕ ਨੌਸਰਬਾਜ਼ ਵਲੋਂ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਮਹਿਤਾ ਦੇ ਨਾਂਅ 'ਤੇ ਇਕ ਮਨੀ ਟਰਾਂਸਫ਼ਰ ਵਾਲੇ ਨਾਲ ਪੈਸਿਆਂ ਦੀ ਠੱਗੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਹਰਕਤ 'ਚ ਆਈ ਬਠਿੰਡਾ ਪੁਲਿਸ ਨੇ ਤੁਰੰਤ ਲੱਭ ਕੇ ਗਿ੍ਫ਼ਤਾਰ ਕਰਨ ਵਿਚ ਸਫਲ ਹਾਸਲ ਕੀਤੀ ਹੈ | ਕਥਿਤ ਦੋਸ਼ੀ ਦੇ ਖਿਲਾਫ ਅਜਿਹੇ 10 ਤੋਂ ਵੱਧ ਮਾਮਲੇ ਦਰਜ ਦੱਸੇ ਜਾ ਰਹੇ ਹਨ |ਇਸ ਸਬੰਧੀ ਬਠਿੰਡਾ ਦੇ ਡੀ.ਐਸ.ਪੀ. (ਸਿਟੀ-1) ਅੰਮਿ੍ਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਸ਼ਹਿਰ 'ਚ ਆਰ. ਕੇ. ਮਨੀ ਟਰਾਂਸਫ਼ਰ ਕੰਪਨੀ ਨਾਲ ਸਬੰਧਿਤ ਵਿਅਕਤੀ ਨੇ ਬੀਤੇ ਦਿਨ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਵਿਅਕਤੀ ਨੇ ਕਿਸੇ ਯੂਨੀਵਰਸਿਟੀ ਵਿਚ ਪੈਸੇ ਟਰਾਂਸਫ਼ਰ ਕਰਨ ਲਈ ਨਗਰ ਨਿਗਮ ਬਠਿੰਡਾ ਦਾ ਮੇਅਰ ਪਦਮਜੀਤ ਮਹਿਤਾ ਬਣ ਕੇ ਉਨ੍ਹਾਂ ਦੇ ਨਾਂਅ ਹੇਠਾਂ ਪੈਸਿਆਂ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਉਸ ਨੌਸਰਬਾਜ਼ ਦੀ ਚਾਲ ਨੂੰ ਸਮਝ ਗਏ ਤੇ ਉਸ ਦੇ ਝਾਂਸੇ ਵਿਚ ਨਹੀਂ ਆਏ ਪਰ ਇਹ ਵਿਅਕਤੀ ਅਜਿਹਾ ਕਰਕੇ ਹੋਰ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਸਕਦਾ ਹੈ, ਜਿਸ ਨੂੰ ਭਾਲ ਕਰਕੇ ਤੁਰੰਤ ਫੜਿਆ ਜਾਵੇ |ਡੀ.ਐਸ.ਪੀ. ਨੇ ਦੱਸਿਆ ਕਿ ਸ਼ਿਕਾਇਤ ਅਤੇ ਕਥਿਤ ਦੋਸ਼ੀ ਦੇ ਮੋਬਾਇਲ ਨੰਬਰ ਦੇ ਆਧਾਰ 'ਤੇ ਉਸ ਦੀ ਸ਼ਨਾਖ਼ਤ ਕਰਕੇ ਉਸ ਨੂੰ ਗਿ੍ਫ਼ਤਾਰ ਕਰਦਿਆਂ ਉਸ ਦੇ ਖਿਲਾਫ ਥਾਣਾ ਕੋਤਵਾਲੀ ਵਿਚ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਭਲਿੰਦਰਪਾਲ ਸਿੰਘ ਵਾਸੀ ਦੇਹਰਾਦੂਨ (ਹਾਲ ਆਬਾਦ ਮੋਹਾਲੀ) ਵਜੋਂ ਹੋਈ ਹੈ | ਡੀ.ਐਸ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਅਜਿਹੇ 10 ਮੁਕੱਦਮੇ ਦਰਜ ਹਨ ਤੇ ਉਹ ਅਕਸਰ ਕਿਸੇ ਨਾ ਕਿਸੇ ਖ਼ਾਸ ਵਿਅਕਤੀ ਦਾ ਨਾਂਅ ਵਰਤ ਕੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਂਦਾ ਸੀ, ਜਿਸ ਨੂੰ ਕੇਂਦਰੀ ਜੇਲ੍ਹ ਬਠਿੰਡਾ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹੇ ਵਿਚ 'ਦਾਖ਼ਲਾ ਜਾਗਰੂਕਤਾ ਮੁਹਿੰਮ 2026' ਦਾ ਆਗਾਜ਼ ਅਗਲੀ ਖ਼ਬਰ ਦਿਲ ਦਾ ਦੌਰਾ ਪੈਣ ਨਾਲ ਰੇਲਵੇ ਯਾਤਰੀ ਦੀ ਮੌਤ
Ad Position 24