25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਘਣੀ ਧੁੰਦ ਕਾਰਨ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-01-2026
ਤਲਵੰਡੀ ਸਾਬੋ, 28 ਫਰਵਰੀ (ਪੱਤਰ ਪ੍ਰੇਰਕ)- ਸੰਘਣੀ ਧੁੰਦ ਕਾਰਨ ਉੱਪ ਮੰਡਲ ਦੇ ਪਿੰਡ ਜੀਵਨ ਸਿੰਘ ਵਾਲਾ ਦੀ ਡਰੇਨ ਕੋਲ ਸਵੇਰੇ ਬਠਿੰਡਾ ਤਲਵੰਡੀ ਸਾਬੋ ਹਾਈਵੇ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਹੋਈ ਟੱਕਰ 'ਚ ਇਕ ਔਰਤ ਦੀ ਮੌਤ ਹੋ ਜਾਣ ਜਦੋਂਕਿ ਤਿੰਨ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ |ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦਾ ਇਕ ਪਰਿਵਾਰ ਫ਼ਿਰੋਜ਼ਪੁਰ ਜ਼ਿਲੇ੍ਹ 'ਚ ਆਪਣੀ ਰਿਸ਼ਤੇਦਾਰੀ 'ਚ ਰੱਖੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਆਪਣੀ ਮਾਈਕਰਾ ਕਾਰ 'ਤੇ ਸਵਾਰ ਹੋ ਕੇ ਬਠਿੰਡਾ ਵੱਲ ਜਾ ਰਿਹਾ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਡਰੇਨ ਦੇ ਪੁਲ ਕੋਲ ਸੰਘਣੀ ਧੁੰਦ ਕਾਰਨ ਸਾਹਮਣਿਓਾ ਆ ਰਹੀ ਇਕ ਹੌਂਡਾ ਗੱਡੀ ਉਨ੍ਹਾਂ ਦੀ ਕਾਰ ਨਾਲ ਸਿੱਧੀ ਆ ਟਕਰਾਈ | ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ | ਹਾਦਸੇ ਕਾਰਨ ਦੋਵਾਂ ਕਾਰਾਂ 'ਚ ਸਵਾਰ ਕੁਲ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ ਜਿੱਥੋਂ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਜਿੱਥੇ ਡਾਕਟਰਾਂ ਨੇ ਅਮਰਜੀਤ ਕੌਰ (45) ਪਤਨੀ ਸਤਨਾਮ ਸਿੰਘ ਵਾਸੀ ਤਲਵੰਡੀ ਸਾਬੋ ਨੂੰ ਮਿ੍ਤਕ ਐਲਾਨ ਦਿੱਤਾ | ਹਾਦਸੇ 'ਚ ਮਿ੍ਤਕਾ ਦੇ ਪੁੱਤਰ ਅਮਨਦੀਪ ਸਿੰਘ (22) ਦੀਆਂ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਅਮਨਦੀਪ ਦੀ ਭੈਣ ਮਨਜਿੰਦਰ ਕੌਰ (25) ਦੇ ਸਿਰ 'ਚ ਜ਼ਿਆਦਾ ਸੱਟ ਹੋਣ ਕਾਰਨ ਉਸ ਨੂੰ ਏਮਜ਼ ਰੈਫ਼ਰ ਕਰ ਦਿੱਤਾ ਗਿਆ | ਹਾਦਸੇ 'ਚ ਹੌਂਡਾ ਗੱਡੀ ਦੇ ਚਾਲਕ ਗੁਰਜੰਟ ਸਿੰਘ ਵਾਸੀ ਕੋਟਕਪੂਰਾ ਦੇ ਵੀ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਹੈ | ਤਲਵੰਡੀ ਸਾਬੋ ਦੇ ਪਰਿਵਾਰ ਨਾਲ ਵਾਪਰੇ ਇਸ ਹਾਦਸੇ ਕਾਰਨ ਨਗਰ 'ਚ ਸੋਗ ਦੀ ਲਹਿਰ ਦੌੜ ਗਈ ਜਦੋਂਕਿ ਦੂਜੇ ਪਾਸੇ ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ 'ਚ ਤਾਇਨਾਤ ਕੱਚੇ ਸੀਵਰੇਜ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ਵਿਚ 'ਦਾਖ਼ਲਾ ਜਾਗਰੂਕਤਾ ਮੁਹਿੰਮ 2026' ਦਾ ਆਗਾਜ਼
Ad Position 24