25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ

Ad Position 21
No active advertisement
ਅਜੀਤ ਡੈਸਕ 29-01-2026
ਰਾਮਪੁਰਾ ਫੂਲ, 28 ਜਨਵਰੀ (ਸ਼ਰਮਾ): ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਸਾਰੇ ਦੇਸ਼ ਵਿਚ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਕੀਤੇ ਜਨਤਕ ਮਾਰਚਾਂ ਦੀ ਲੜੀ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਬਲਾਕ ਰਾਮਪੁਰਾ ਵਿਚ ਵੀ ਟਰੈਕਟਰ ਮਾਰਚ ਕੀਤਾ ਗਿਆ | ਜਿਸ ਵਿਚ ਕਿਸਾਨਾਂ ਨੇ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਹ ਮਾਰਚ ਭਾਕਿਯੂ ਡਕੌਂਦਾ ਧਨੇਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਵਿਚ ਪਿੰਡ ਰਾਮਪੁਰਾ ਤੋਂ ਸ਼ੁਰੂ ਹੋਇਆ | ਜੋਸ਼ੀਲੇ ਨਾਅਰਿਆਂ ਦੀ ਗੂੰਜ ਦੌਰਾਨ ਉਪਰੰਤ ਇਹ ਰੋਸ ਮਾਰਚ ਪਿੰਡ ਕੋਟੜਾ ਕੌੜਾ, ਭੂੰਦੜ, ਬਾਲਿਆਂ ਵਾਲੀ, ਗਿੱਲ ਖੁਰਦ, ਗੋਸਲ, ਝੰਡੂਕੇ, ਕਿਸ਼ਨਪੁਰਾ, ਰਾਮਨਵਾਸ, ਢੱਡੇ, ਖੋਖਰ, ਸੂਚ, ਪਿੱਥੋ ਹੁੰਦਾ ਹੋਇਆ ਚੌਕੇ ਜਾਕੇ ਸਮਾਪਤ ਹੋਇਆ | ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਬਿਜਲੀ ਸੋਧ ਬਿੱਲ, ਬੀਜ ਬਿੱਲ, ਬੀਵੀ ਜੀ ਰਾਮ ਜੀ ਕਾਨੂੰਨ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੀਆਂ ਮੰਗਾਂ ਉਠਾਈਆਂ ਗਈਆਂ | ਇਸ ਤੋਂ ਇਲਾਵਾ ਇਕੱਠ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੇ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ, ਮੁਕਤ ਵਪਾਰ ਸਮਝੌਤਿਆਂ ਵਿਚੋਂ ਖੇਤੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਾਹਰ ਰੱਖਣਾ, ਪੰਜਾਬ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ | ਮਾਰਚ ਵਿਚ ਬੀ.ਕੇ.ਯੂ ਏਕਤਾ ਡਕੌਂਦਾ ਦੇ ਜਰਨਲ ਸਕੱਤਰ ਗੁਰਨਾਮ ਸਿੰਘ, ਸਰਦੂਲ ਸਿੰਘ, ਪਰਮਜੀਤ ਪੰਮਾ, ਸੁਖਵਿੰਦਰ ਸਿੰਘ, ਜਗਦੀਸ਼ ਸਿੰਘ, ਤੇਜਾ ਸਿੰਘ, ਰਾਜਵਿੰਦਰ ਸਿੰਘ, ਗੁਰਜੀਤ ਸਿੰਘ, ਬੀ. ਕੇ.ਯੂ ਉਗਰਾਹਾਂ ਦੇ ਗੁਲਾਬ ਸਿੰਘ, ਨਛੱਤਰ ਸਿੰਘ, ਗੁਰਮੇਲ ਸਿੰਘ, ਨਿਰਮਲ ਸਿੰਘ, ਬੂਟਾ ਸਿੰਘ ਆਦਿ ਨੇ ਵੀ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ | ਜਾਣਕਾਰੀ ਭਾਕਿਯੂ ਡਕੌਂਦਾ ਦੇ ਸੂਬਾ ਆਗੂ ਗੁਰਦੀਪ ਸਿੰਘ ਰਾਮਪੁਰਾ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕਲੇਅ ਇੰਡੀਆ ਸਕੂਲ 'ਚ ਲਗਾਇਆ ਬਾਲ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਅਗਲੀ ਖ਼ਬਰ ਗੰਭੀਰ ਹਾਲਤ 'ਚ ਬੁਜ਼ਰਗ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ
Ad Position 24