26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਕਾਲੀ ਦਲ ਵਾਰਿਸ ਪੰਜਾਬ ਦੇ 25 ਫਰਵਰੀ ਨੂੰ ਸ਼ੁਰੂ ਕਰੇਗੀ 'ਖ਼ਾਲਸਾ ਵਹੀਰ'- ਲੱਖਾ ਸਿਧਾਣਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇਗੀ ਸ਼ੁਰੂ

Ad Position 21
No active advertisement
ਅਜੀਤ ਡੈਸਕ 29-01-2026
ਬਠਿੰਡਾ, 28 ਜਨਵਰੀ (ਸਿਵੀਆਂ)-ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲਾ 'ਅਕਾਲੀ ਦਲ ਵਾਰਿਸ ਪੰਜਾਬ ਦੇ' ਫਰਵਰੀ ਮਹੀਨੇ 'ਚ 'ਖ਼ਾਲਸਾ ਵਹੀਰ' ਸ਼ੁਰੂ ਕਰੇਗਾ | ਇਸ ਦਾ ਪ੍ਰਗਟਾਵਾ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਲਖਵੀਰ ਸਿੰਘ ਲੱਖਾ ਸਿਧਾਣਾ ਨੇ ਬਠਿੰਡਾ 'ਚ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਪੀ.ਏ.ਸੀ ਮੈਂਬਰ ਬਾਬੂ ਸਿੰਘ ਬਰਾੜ, ਡਾ: ਪ੍ਰਗਟ ਸਿੰਘ ਵਿਰਕ, ਗੁਰਦੀਪ ਸਿੰਘ ਸਿੱਧੂ, ਕਰਨ ਵੀਰ ਸਿੰਘ ਤੇ ਜਗਸੀਰ ਸਿੰਘ ਸ਼ੇਰਗੜ੍ਹ ਆਦਿ ਹਾਜ਼ਰ ਸਨ | ਲੱਖਾ ਸਿਧਾਣਾ ਨੇ ਦੱਸਿਆ ਕਿ ਪੰਥ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 25 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਖ਼ਾਲਸਾ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਸਮਾਪਤੀ 26 ਫਰਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਹੋਵੇਗੀ |ਇਸ ਵਹੀਰ ਰਾਹੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਪਾਣੀਆਂ ਨੂੰ ਬਚਾਉਣ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤੋਂ ਇਲਾਵਾ ਕੇਂਦਰੀ ਬਿਜਲੀ ਸੋਧ ਬਿੱਲ, ਕਿਸਾਨ ਮਾਰੂ ਬੀਜ ਬਿੱਲ ਤੇ ਮਜ਼ਦੂਰ ਮਾਰੂ ਨਵੇਂ ਮਨਰੇਗਾ ਕਾਨੰੂਨ ਦਾ ਵਿਰੋਧ ਕਰਨ ਦਾ ਹੋਕਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬੀਆਂ ਨੂੰ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰ ਦੇ ਹੱਲਿਆਂ ਤੋਂ ਬਚਾਉਣ ਦੀ ਲੋੜ ਹੈ, ਜਿਸ ਲਈ ਸਾਲ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ | ਇਸ ਤੋਂ ਪਹਿਲਾਂ ਲੱਖਾ ਸਿਧਾਣਾ ਵਲੋਂ ਆਪਣੇ ਬਠਿੰਡਾ ਸਥਿਤ ਦਫ਼ਤਰ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ 'ਚ ਵਿਦਿਆਰਥੀਆਂ ਨੂੰ ਆਈਲਟਸ, ਪੀ. ਟੀ. ਈ. ਤੇ ਸਟੱਡੀ ਵੀਜ਼ਾ 'ਚ ਮਿਲ ਰਹੀ ਕਾਮਯਾਬੀ- ਡੱਲਾ ਅਗਲੀ ਖ਼ਬਰ ਰਜਿੰਦਰ ਕੌਰ ਭੱਠਲ ਦੇ ਖ਼ੁਲਾਸੇ ਦੇ ਆਧਾਰ 'ਤੇ ਪੰਜਾਬ 'ਚ ਹੋਏ ਬੰਬ ਧਮਾਕਿਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ- ਗਿਆਨੀ ਹਰਪ...
Ad Position 24