ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ): ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤ ਉੱਪਰ ਜੇਲ੍ਹ ਵਿਚੋਂ ਬਾਹਰ ਆਉਣ ਦਾ ਉਨ੍ਹਾਂ ਦੇ ਸਮੱਰਥਕਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਸਥਾਨਕ ਮਹਿਣਾ ਚੌਕ ਵਿਚ ਇਕੱਠੇ ਹੋਏ ਸ਼ੋ੍ਰਮਣੀ ਅਕਾਲੀ ਦਲ, ਜ਼ਿਲ੍ਹਾ ਬਠਿੰਡਾ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ¢ ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ 'ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' (ਸੋਈ) ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾਇਮੰਡ ਖੰਨਾ, ਅਕਾਲੀ ਦਲ ਦੇ ਬੁਲਾਰੇ ਚਮਕੌਰ ਸਿੰਘ ਮਾਨ, ਸਾਬਕਾ ਕੌਂਸਲਰ ਤੇ ਸਰਕਲ ਪ੍ਰਧਾਨ ਹਰਵਿੰਦਰ ਸ਼ਰਮਾ ਗੰਜੂ ਅਤੇ ਗੁਰਸੇਵਕ ਸਿੰਘ ਮਾਨ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਇਨਸਾਫ਼ 'ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ¢ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਸੱਚ ਦੀ ਜਿੱਤ ਹੈ ਅਤੇ ਰਾਜਨੀਤਕ ਬਦਲੇ ਦੀ ਭਾਵਨਾ ਨਾਲ ਕੀਤੀਆਂ ਗਈਆਂ ਕਾਰਵਾਈਆਂ 'ਤੇ ਵੱਡਾ ਸਵਾਲ ਚਿੰਨ੍ਹ ਲਗਾਉਂਦਾ ਹੈ¢ ਸਮਰਥਕਾਂ ਵਲੋਂ ਨਾਅਰੇਬਾਜ਼ੀ ਕਰਦਿਆਂ ਮਜੀਠੀਆ ਦੇ ਹੱਕ 'ਚ ਇੱਕਜੁੱਟਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ¢ਇਸ ਮੌਕੇ ਦਲਜੀਤ ਬਰਾੜ, ਬਲਵਿੰਦਰ ਬੱਲੀ, ਭੁਪਿੰਦਰ ਸਿੰਘ ਭੂਪਾ, ਰਣਜੀਤ ਸਿੰਘ ਬਿੱਟੂ, ਪਾਰਸ ਖੱਤਰੀ ਅਤੇ ਗੈਰੀ ਸਿੱਧੂ ਸਮੇਤ ਕਈ ਹੋਰ ਵਰਕਰ ਤੇ ਸਮਰਥਕ ਹਾਜ਼ਰ ਰਹੇ¢
ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੇ ਅਕਾਲੀਆਂ ਨੇ ਵੰਡੇ ਲੱਡੂ
ਅਜੀਤ ਡੈਸਕ
04-02-2026