06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਗਰ ਨਿਗਮ ਦੇ ਸੀਵਰੇਜ ਕਾਮਿਆਂ ਵਲੋਂ ਸੰਘਰਸ਼ ਤਿੱਖਾ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-02-2026
ਬਠਿੰਡਾ, 3 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਪਿਛਲੇ ਕਰੀਬ ਇਕ ਹਫ਼ਤੇ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਨਗਰ ਨਿਗਮ ਬਠਿੰਡਾ ਦੇ ਸੀਵਰੇਜ ਕਾਮਿਆਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ ਸ਼ਹਿਰ ਦਾ ਮੁੱਖ ਸੀਵਰੇਜ ਸਿਸਟਮ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ | ਉਨ੍ਹਾਂ ਐਲਾਨ ਕੀਤਾ ਕਿ ਮਸਲੇ ਹੱਲ ਨਾ ਹੋਣ ਦੀ ਹਾਲਤ ਵਿਚ ਸੀਵਰੇਜ ਕਾਮਿਆਂ ਦੀਆਂ ਪੰਜਾਬ ਭਰ ਦੀਆਂ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਲੈ ਕੇ ਇਸ ਸੰਘਰਸ਼ ਨੂੰ ਸੂਬਾ ਪੱਧਰੀ ਬਣਾਇਆ ਜਾਵੇਗਾ |ਇੱਥੇ ਰੋਸ ਪ੍ਰਦਰਸ਼ਨ ਕਰ ਰਹੇ ਸੀਵਰੇਜ ਕਾਮਿਆਂ ਦੀ ਅਗਵਾਈ ਕਰ ਰਹੇ ਪ੍ਰਧਾਨ ਰਵੀ ਕੁਮਾਰ ਚਾਵੜੀਆ ਨੇ ਕਿਹਾ ਕਿ ਉਹ ਲੰਬੇ ਤੋਂ ਨਗਰ ਨਿਗਮ ਬਠਿੰਡਾ 'ਚ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਆਪਣੀ ਜਾਨ-ਜੋਖਮ ਵਿਚ ਪਾ ਕੇ ਸੀਵਰੇਜ ਸਿਸਟਮ ਚਲਾ ਰਹੇ ਹਨ, ਪਰ ਉਨ੍ਹਾਂ ਨੂੰ ਵਿਭਾਗ ਵਿਚ ਪੱਕਾ ਕਰਨ ਦੀ ਕੋਈ ਯੋਜਨਾ ਨਹੀਂ ਬਣਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਉਹ ਪਿਛਲੇ ਇਕ ਹਫ਼ਤੇ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ |ਉਨ੍ਹਾਂ ਕਿਹਾ ਕਿ ਉਹ ਸੀਵਰੇਜ ਸਿਸਟਮ ਨੂੰ ਬੰਦ ਕਰਕੇ ਸ਼ਹਿਰ ਵਾਸੀਆਂ ਲਈ ਕੋਈ ਮੁਸ਼ਕਿਲ ਖੜ੍ਹੀ ਨਹੀਂ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਪੰਜਾਬ ਸਰਕਾਰ ਅਤੇ ਨਗਰ ਨਿਗਮ ਵਲੋਂ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸੀਵਰੇਜ ਕਾਮਿਆਂ ਨੂੰ ਪੱਕਾ ਕਰਨ ਦੀ ਤੁਰੰਤ ਕੋਈ ਯੋਜਨਾ ਨਾ ਬਣਾਈ ਗਈ ਤਾਂ ਉਹ ਮੁਕੰਮਲ ਹੜਤਾਲ ਕਰਕੇ ਸ਼ਹਿਰ 'ਚ ਮੁੱਖ ਸੀਵਰੇਜ ਸਿਸਟਮ ਬੰਦ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਵਧਾਉਂਦੇ ਹੋਏ ਅੱਜ ਸ਼ਹਿਰ 'ਚ ਰੋਸ ਰੈਲੀ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ਦੀਆਂ ਸਮੂਹ ਸੀਵਰੇਜ ਕਰਮਚਾਰੀ ਯੂਨੀਅਨਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਵਿਚ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਨਹੀਂ- ਭਾਗੀਵਾਂਦਰ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੇ ਅਕਾਲੀਆਂ ਨੇ ਵੰਡੇ ਲੱਡੂ
Ad Position 24