06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 04-02-2026

ਤਲਵੰਡੀ ਸਾਬੋ, 3 ਫਰਵਰੀ (ਰਣਜੀਤ ਸਿੰਘ ਰਾਜੂ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ |ਤਖ਼ਤ ਸਾਹਿਬ ਪੁੱਜਣ 'ਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਗਿਆਨੀ ਗੜਗੱਜ ਨੇ ਤਖ਼ਤ ਸਾਹਿਬ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸ੍ਰਵਣ ਕੀਤਾ | ਤਖ਼ਤ ਸਾਹਿਬ ਵਿਖੇ ਪ੍ਰਬੰਧਕਾਂ ਵਲੋਂ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਦੇ ਨਾਲ ਮੌਜੂਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ | ਬਾਅਦ 'ਚ ਗਿਆਨੀ ਕੁਲਦੀਪ ਸਿੰਘ ਨੇ ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਤਪ ਅਸਥਾਨ ਭੌਰਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ | ਭੌਰਾ ਸਾਹਿਬ ਵਿਖੇ ਗਿਆਨੀ ਗੜਗੱਜ ਨੇ ਇੱਕ ਗੁਰਸਿੱਖ ਬੱਚੇ ਨੂੰ ਮਿਲਦਿਆਂ ਉਸ ਦੇ ਮਾਤਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਸਨੂੰ ਸਿੱਖ ਗੁਰੂਆਂ ਦੀ ਕੁਰਬਾਨੀਆਂ ਬਾਰੇ ਪੜ੍ਹਾਉਂਦੇ ਰਹਿਣ ਤਾਂ ਕਿ ਉਹ ਇਸੇ ਤਰ੍ਹਾਂ ਹਮੇਸ਼ਾ ਸਿੱਖੀ ਸਰੂਪ ਨਾਲ ਜੁੜਿਆ ਰਹੇ | ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਇਸ ਮੌਕੇ ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਗੱਲ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਮਾਲਵਾ ਖ਼ਿੱਤੇ ਦੇ ਇਸ ਇਲਾਕੇ 'ਚ ਇੱਕ ਸਮਾਗਮ 'ਚ ਹਾਜ਼ਰੀ ਭਰਨ ਆਏ ਸਨ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸ਼ਰਧਾ ਵਜੋਂ ਨਤਮਸਤਕ ਹੋਣ ਆਏ ਹਨ |ਇਸ ਮੌਕੇ ਜਿੱਥੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਮੌਜੂਦ ਸਨ, ਉੱਥੇ ਦਮਦਮੀ ਟਕਸਾਲ ਦੇ ਪ੍ਰਚਾਰਕ ਵਜੋਂ ਜਾਣੇ ਜਾਂਦੇ ਜਥੇਦਾਰ ਪਿੱਪਲ ਸਿੰਘ ਵੀ ਮੌਜੂਦ ਨਜ਼ਰ ਆਏ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਸਰਕਲ ਯੂਥ ਪ੍ਰਧਾਨ ਮਾਨ ਵਲੋਂ ਸਵਾਗਤ <br/> ਅਗਲੀ ਖ਼ਬਰ ਨਗਰ ਨਿਗਮ ਬਠਿੰਡਾ ਦੀਆਂ ਆਗਾਮੀ ਚੋਣਾਂ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਰੋਕ
Ad Position 24