06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਸਰਕਲ ਯੂਥ ਪ੍ਰਧਾਨ ਮਾਨ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 04-02-2026
ਬਠਿੰਡਾ, 3 ਫਰਵਰੀ (ਅਵਤਾਰ ਸਿੰਘ ਕੈਂਥ)- ਸੁਪਰੀਮ ਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਯੂਥ ਪ੍ਰਧਾਨ ਕਰਮਯੋਗ ਮਾਨ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਾ ਤਸਕਰੀ ਦਾ ਮਾਮਲਾ ਵੀ ਦਰਜ ਕਰਨ ਉਪਰੰਤ ਜਾਂਚ ਅਧੀਨ ਕੁਝ ਨਹੀਂ ਮਿਲਿਆ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ, ਜਿਸ ਵਿਚ ਆਮਦਨ ਬਰਾਮਦਗੀ ਨਹੀਂ ਹੋਈ | ਜਿਸ ਕਰਕੇ ਇਨ੍ਹਾਂ ਮੁੱਖ ਮੰਤਰੀਆਂ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ | ਸਰਕਲ ਯੂਥ ਪ੍ਰਧਾਨ ਮਾਨ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਾਫ਼ ਅਕਸ ਦੇ ਆਗੂ ਹਨ ਅਤੇ ਸਾਰੇ ਹੀ ਦਰਜ ਮਾਮਲਿਆਂ ਵਿਚ ਇਕ ਦਿਨ ਬਰੀ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਬਿਮਾਰੀ ਵਿਰੁੱਧ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ <br/>
Ad Position 24