ਬਠਿੰਡਾ, 3 ਫਰਵਰੀ (ਵੀਰਪਾਲ ਸਿੰਘ)-ਐਨ. ਆਰ. ਐਮ. ਯੂ. ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਰੋਸ ਰੈਲੀ ਕੱਢੇ ਜਾਣ ਤੋਂ ਬਾਅਦ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਰੇਲਵੇ ਮੁਲਾਜ਼ਮ ਜਥੇਬੰਦੀ ਆਗੂਆਂ ਵਲੋਂ ਧਰਨੇ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬ੍ਰਾਂਚ ਸੈਕਟਰੀ ਠਾਕੁਰ ਸਿੰਘ ਅਤੇ ਸੈਕਟਰੀ ਅਮਿਤ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੇਲ ਵਿਭਾਗ ਅਤੇ ਰੇਲ ਮੰਤਰਾਲੇ ਵਲੋਂ ਐਨ. ਆਰ. ਐਮ. ਯੂ. ਦੇ ਸਮੂਹ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰ ਅੰਦਾਜ਼ ਕਰਕੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ | ਇਨ੍ਹਾਂ ਆਗੂਆਂ ਵਲੋਂ ਰੇਲਵੇ ਕਰਮਚਾਰੀਆਂ ਦੀਆਂ ਸਮੂਹ ਮੰਗਾਂ ਜਲਦੀ ਲਾਗੂ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਰੇਲਵੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ |