ਸੰਗਤ ਮੰਡੀ, 3 ਫਰਵਰੀ (ਅੰਮਿ੍ਤਪਾਲ ਸ਼ਰਮਾ): ਪਿੰਡ ਗਹਿਰੀ ਬੁੱਟਰ ਵਿਖੇ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਸਮਾਜ ਭਲਾਈ ਸੁਸਾਇਟੀ ਬਠਿੰਡਾ ਵਲੋਂ ਮੁਫਤ ਸਿਲਾਈ ਕਢਾਈ ਕੈਂਪ ਲਗਾਇਆ ਗਿਆ | ਇਸ ਸਮੇਂ ਸੁਸਾਇਟੀ ਦੇ ਚੇਅਰਮੈਨ ਰਣਜੀਤ ਸਿੰਘ ਬੰਗੀ, ਐਸ.ਡੀ.ਓ. ਪਰਗਟ ਸਿੰਘ, ਗੁਰਪ੍ਰੀਤ ਸਿੰਘ ਇੰਸਪੈਕਟਰ, ਐਡਵੋਕੇਟ ਰੰਜਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਚੰਦ ਸਿੰਘ ਵਲੋਂ ਕੈਂਪ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾਇਆ | ਸਿਲਾਈ ਕਢਾਈ ਸਿੱਖਣ ਲਈ ਵੱਡੀ ਗਿਣਤੀ ਵਿਚ ਭੈਣਾਂ ਤੇ ਬੱਚੀਆਂ ਨੇ ਹਿੱਸਾ ਲਿਆ | ਇਹ ਕੈਂਪ ਸੁਸਾਇਟੀ ਵਲੋਂ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੇ ਇੰਚਾਰਜ ਮਨਪ੍ਰੀਤ ਕੌਰ ਨੇ ਆਪਣੇ ਵਿਚਾਰ ਰੱਖੇ ਅਤੇ ਰਣਜੀਤ ਸਿੰਘ ਵਲੋਂ ਵਿਸਥਾਰ ਸਹਿਤ ਕੈਂਪ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਉਹ ਸਮਾਜ ਦੀ ਸੇਵਾ ਦੇ ਲਈ ਹਮੇਸ਼ਾ ਤਤਪਰ ਹਨ, ਸਮਾਜ ਲਈ ਪਿੰਡਾਂ ਵਿਚ ਬੈਠੇ ਗਰੀਬ ਪਰਿਵਾਰਾਂ ਲਈ ਮੁਫ਼ਤ ਕੈਂਪ ਪਿੰਡਾਂ ਵਿਚ ਲਗਾਏ ਜਾ ਰਹੇ ਹਨ, ਕੈਂਪ ਵਿਚ ਸਿਲਾਈ ਕਢਾਈ ਦਾ ਸਮਾਨ ਅਤੇ ਸਿਲਾਈ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਗਈਆਂ | ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਇਸ ਪ੍ਰੋਗਰਾਮ ਨੂੰ ਬਹੁਤ ਹੀ ਸਲਾਹਿਆ ਗਿਆ ਅਤੇ ਹਰ ਸਮੇਂ ਕੈਂਪ ਨੂੰ ਸਹਿਯੋਗ ਯੋਗ ਦੇਣ ਦਾ ਭਰੋਸਾ ਦਿਵਾਇਆ | ਕੈਂਪ ਵਿਚ ਸਿੱਖਿਆਰਥੀ ਬੀਬੀਆਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਪੰਚਾਇਤ ਮੈਂਬਰ ਸੰਦੀਪ ਸਿੰਘ, ਅੰਮਿ੍ਤਪਾਲ ਸਿੰਘ, ਗੇਜਾ ਸਿੰਘ, ਸਾਬਕਾ ਪੰਚਾਇਤ ਮੈਂਬਰ ਬਬਲੂ ਸਿੰਘ, ਪੰਚਾਇਤ ਮੈਂਬਰ ਪ੍ਰਕਾਸ਼ ਸਿੰਘ, ਜੋਧਾ ਸਿੰਘ, ਪਾਲ ਸਿੰਘ, ਜਸਵਿੰਦਰ ਸਿੰਘ, ਹਰਦਿਆਲ ਸਿੰਘ ਅਤੇ ਹੋਰ ਸੰਗਤ ਹਾਜ਼ਰ ਸੀ | ਮਾਸਟਰ ਚੰਦ ਸਿੰਘ ਵਲੋਂ ਸਮੁੱਚੀ ਸੁਸਾਇਟੀ ਦੀ ਟੀਮ ਦਾ ਧੰਨਵਾਦ ਕੀਤਾ ਗਿਆ |