ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੁਪਰੀਮ ਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਦਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ (ਵਪਾਰ ਵਿੰਗ) ਮੋਹਿਤ ਗੁਪਤਾ ਵਲੋਂ ਸਵਾਗਤ ਕੀਤਾ ਗਿਆ ਹੈ¢ ਮੋਹਿਤ ਗੁਪਤਾ ਨੇ ਕਿਹਾ ਕਿ ਇਹ ਫ਼ੈਸਲਾ ਸੱਚ ਦੀ ਜਿੱਤ ਹੈ ਅਤੇ ਪੰਜਾਬ ਸਰਕਾਰ ਦੇ ਝੂਠੇ ਦੋਸ਼ਾਂ ਨੂੰ ਸੁਪਰੀਮ ਕੋਰਟ ਨੇ ਸਾਫ਼ ਤੌਰ 'ਤੇ ਨਕਾਰ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਜਾਂਚ ਦੌਰਾਨ ਕੋਈ ਨਸ਼ਾ ਬਰਾਮਦ ਨਹੀਂ ਹੋਇਆ¢ ਉਨ੍ਹਾਂ ਦੱਸਿਆ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਆਮਦਨ ਤੋਂ ਵੱਧ ਜਾਇਦਾਦ ਦਾ ਪਰਚਾ ਦਰਜ ਕੀਤਾ ਗਿਆ, ਪਰ ਇਸ ਵਿਚ ਵੀ ਕੋਈ ਗ਼ੈਰਕਾਨੂੰਨੀ ਆਮਦਨ ਸਾਬਤ ਨਹੀਂ ਹੋ ਸਕੀ¢ ਮੋਹਿਤ ਗੁਪਤਾ ਨੇ ਕਿਹਾ ਕਿ ਮਜੀਠੀਆ ਨੂੰ ਬਦਨਾਮ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ¢ ਮੋਹਿਤ ਗੁਪਤਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਾਫ਼ ਅਕਸ਼ ਵਾਲੇ ਆਗੂ ਹਨ ਅਤੇ ਸਾਰੇ ਹੀ ਝੂਠੇ ਮਾਮਲਿਆਂ ਵਿਚ ਇਕ ਦਿਨ ਪੂਰੀ ਤਰ੍ਹਾਂ ਬਰੀ ਹੋਣਗੇ¢ ਉਨ੍ਹਾਂ ਮਜੀਠੀਆ ਦੇ ਵਕੀਲਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਕੋਲ ਕੋਈ ਢੁੱਕਵੇਂ ਸਬੂਤ ਨਹੀਂ ਸਨ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਪੂਰੀ ਲੀਡਰਸ਼ਿਪ ਪੰਜਾਬ ਦੀ ਚੜ੍ਹਦੀ ਕਲਾ ਲਈ ਵਚਨਬੱਧ ਹੈ¢ ਮੋਹਿਤ ਗੁਪਤਾ ਨੇ ਕਿਹਾ ਕਿ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ |