06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 70 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 04-02-2026
ਬਠਿੰਡਾ, 3 ਫਰਵਰੀ (ਪੱਤਰ ਪ੍ਰੇਰਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਸੀ.ਆਈ.ਏ-2 ਦੀ ਪੁਲਿਸ ਵਲੋਂ ਦੋ ਨਸ਼ਾ ਤਸਕਰਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਥਾਣਾ ਤਲਵੰਡੀ ਸਾਬੋ ਵਿਖੇ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਸੰਬੰਧੀ ਸੀਆਈਏ-2 ਦੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਤਲਵੰਡੀ ਸਾਬੋ ਵਿਖੇ ਭਗਵੰਤ ਸਿੰਘ ਅਤੇ ਗੁਰਭੇਜ ਸਿੰਘ ਵਾਸੀ ਪਿੰਡ ਨਸੀਬਪੁਰਾ (ਕੈਲੇਵਾਂਦਰ) ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਦੋਵਾਂ ਮੁਲਜ਼ਮਾਂ ਦੇ ਥਾਣਾ ਤਲਵੰਡੀ ਸਾਬੋ ਵਿਖੇ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਉਹ ਹੈਰੋਇਨ ਨੂੰ ਕਿਸ ਕੋਲੋ ਲੈ ਕੇ ਆਏ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਹੱਥ ਮਿਲਾਉਣ ਸਮੇਂ ਸੋਨੇ ਦੀ ਛਾਪ ਕੀਤੀ ਚੋਰੀ ਅਗਲੀ ਖ਼ਬਰ ਗੋਨਿਆਣਾ ਨਗਰ ਕੌਂਸਲ ਵਿਚ ਸਫ਼ਾਈ ਸੇਵਕਾਂ ਵਲੋਂ ਰੋਸ ਪ੍ਰਦਰਸ਼ਨ
Ad Position 24