06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਣਪਛਾਤੇ ਵਿਅਕਤੀ ਨੇ ਹੱਥ ਮਿਲਾਉਣ ਸਮੇਂ ਸੋਨੇ ਦੀ ਛਾਪ ਕੀਤੀ ਚੋਰੀ

Ad Position 21
No active advertisement
ਅਜੀਤ ਡੈਸਕ 04-02-2026
ਬਠਿੰਡਾ, 3 ਫਰਵਰੀ (ਪੱਤਰ ਪ੍ਰੇਰਕ)-ਬਠਿੰਡਾ-ਮੁਲਤਾਨੀਆ ਰੋਡ ਉੱਪਰ ਕਾਰ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਨਾਲ ਹੱਥ ਮਿਲਾਉਣ ਬਹਾਨੇ ਹੱਥ 'ਚ ਪਹਿਨੀ ਸੋਨੇ ਦੀ ਛਾਪ ਚੋਰੀ ਕਰਕੇ ਫਰਾਰ ਹੋ ਗਏ ਹਨ | ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮਾਮਲੇ ਸੰਬੰਧੀ ਥਾਣਾ ਕੈਨਾਲ ਕਾਲੋਨੀ ਦੇ ਹੌਲਦਾਰ ਜਰਨੈਲ ਸਿੰਘ ਅਨੁਸਾਰ ਉਨ੍ਹਾਂ ਨੂੰ ਮੁਲਤਾਨੀਆ ਰੋਡ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਬਿਆਨ ਦਰਜ ਕਰਵਾਏ ਕਿ ਉਹ ਮੁਲਤਾਨੀਆ ਰੋਡ, ਗੁਰੂ ਨਾਨਕ ਸਰਵਿਸ ਸਟੇਸ਼ਨ 'ਤੇ ਆਪਣਾ ਮੋਟਰਸਾਈਕਲ ਧੁਆਉਣ ਗਿਆ ਸੀ | ਮੋਟਰਸਾਈਕਲ ਧੁਆਉਣ ਸਮੇਂ ਉਹ ਕੁਰਸੀ 'ਤੇ ਬੈਠ ਗਿਆ, ਜਿੱਥੇ ਆਲਟੋ ਕਾਰ ਅਤੇ ਮੋਟਰਸਾਈਕਲ ਸਵਾਰ ਦੋ ਵਿਅਕਤੀ ਉਸ ਕੋਲ ਆ ਕੇ ਰੁਕੇ, ਜਿੰਨ੍ਹਾਂ ਨੇ ਹੱਥ ਮਿਲਾਉਣ ਸਮੇਂ ਉਸ ਦੇ ਹੱਥ 'ਚ ਪਹਿਨੀ ਸੋਨੇ ਦੀ ਛਾਪ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਣਪਛਾਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਲਾਤ 'ਚ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 70 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Ad Position 24